Friday, September 25, 2026
ਤਾਜਾ ਖਬਰਾਂ
• ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ • ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Crime-Justice

ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

PUNJAB NEWS EXPRESS5 | May 25, 2023 12:16 AM

ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2, 100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਰਿਸ਼ਵਤ ਲੈਣ ਸਬੰਧੀ ਉਸ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਮ੍ਰਿਤਕ ਭੈਣ ਦਾ ਵਿਸਰਾ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ ਭੇਜ ਕੇ ਰਿਪੋਰਟ ਲੈਣ ਲਈ ਰਿਸ਼ਵਤ ਵਜੋਂ ਉਸ ਕੋਲੋਂ ਦੋ ਕਿਸ਼ਤਾਂ ਵਿੱਚ 2100 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਆਨਲਾਈਨ ਭੇਜਣ ਲਈ ਕਿਹਾ ਅਤੇ ਉਸ ਨੇ ਦੋ ਕਿਸ਼ਤਾਂ ਵਿੱਚ 100 ਅਤੇ 2000 ਰੁਪਏ ਫੋਨਪੇਅ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨੇ ਉਕਤ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 2, 100 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਲਜ਼ਮ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ