Saturday, July 18, 2026
ਤਾਜਾ ਖਬਰਾਂ
'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂਝੂਠੀਆਂ ਐਫਆਈਆਰਜ਼ ਅਤੇ ਪੁਲਿਸ ਧਮਕੀਆਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਚੁੱਪ ਨਹੀਂ ਕਰਾ ਸਕਣਗੀਆਂ: ਪੀਵਾਈਸੀ ਪ੍ਰਧਾਨ ਸ਼ੁਭਮ ਸ਼ਰਮਾਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲਿਆਂ ਦੀ ਨਵੀਂ ਜਾਂਚ ਲਈ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਕੀਤਾਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

PUNJAB NEWS EXPRESS | December 02, 2025 10:48 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ  ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3, 00, 000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ  ਉਸਤੋਂ 5, 40, 000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ  70, 000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ 'ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿੱਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ 'ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ  3, 00, 000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ