Thursday, November 30, 2023

Crime-Justice

ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ  ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

PUNJAB NEWS EXPRESS | July 19, 2023 11:57 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਉਕਤ ਮੁਲਾਜ਼ਮ  ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦਮ ਸਿੰਘ (ਸ਼ਿਕਾਇਤਕਰਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਵਾਸੀ ਮਲਕੀਤ ਸਿੰਘ ਨੇ ਉਸਦੀ ਦੀ ਕੁੱਟਮਾਰ ਕੀਤੀ ਸੀ, ਜਿਸਦੀ ਸ਼ਿਕਾਇਤ ਉਸਨੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਕਰਵਾਈ ਸੀ।  ਉਕਤ ਏ.ਐਸ.ਆਈ. ਇਸ ਸ਼ਿਕਾਇਤ ਤੇ ਕਾਰਵਾਈ ਕਰਨ ਬਦਲੇ ਸ਼ਿਕਾਇਤਕਰਤਾ ਤੋਂ 10, 000 ਰੁ. ਰਿਸ਼ਵਤ ਮੰਗ ਕਰ ਰਿਹਾ ਸੀ। ਸੋਮਵਾਰ ਨੂੰ ਉਕਤ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਵਜੋਂ ਵਸੂਲ ਲਏ ਸਨ ਅਤੇ ਅੱਜ ਬਾਕੀ ਰਹਿੰਦੇ 8 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਏ.ਐਸ.ਆਈ ਸੁਖਦੇਵ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਗਈ ਹੈ।

Have something to say? Post your comment

Crime-Justice

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ 

ਵਿਜੀਲੈਂਸ ਵਿਭਾਗ ਵੱਲੋਂ ਭਵਾਨੀਗੜ੍ਹ ਥਾਣੇ ਦਾ ਏਐੱਸਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ-ਹੱਥੀਂ ਕਾਬੂ 

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਕਿੱਲਿਆਂਵਾਲੀ ਥਾਣੇ ਦਾ ਐਸ.ਐਚ.ਓ.  10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਜਰਨੈਲ ਸਿੰਘ ਦੇ ਕਤਲ ਦਾ ਮਾਮਲਾ: ਸ਼ੂਟਰਾਂ ਨੂੰ ਅਪਰਾਧ ਸਥਾਨ ‘ਤੇ ਪਹੁੰਚਾਉਣ ਵਾਲੇ ਵਿਅਕਤੀ ਸਮੇਤ ਤਿੰਨ ਕਾਬੂ; ਦੋ ਵਾਹਨ, ਇੱਕ ਪਿਸਤੌਲ ਬਰਾਮਦ

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ