Thursday, September 24, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Crime-Justice

ਵਿਜੀਲੈਂਸ ਵਿਭਾਗ ਵੱਲੋਂ ਭਵਾਨੀਗੜ੍ਹ ਥਾਣੇ ਦਾ ਏਐੱਸਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ-ਹੱਥੀਂ ਕਾਬੂ 

ਦਲਜੀਤ ਕੌਰ  | July 20, 2023 04:19 PM
ਭਵਾਨੀਗੜ੍ਹ, : ਸੀਨੀਅਰ ਕਪਤਾਨ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਜਗਤਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸੰਗਰੂਰ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਵਿਭਾਗ ਦੇ ਇੰਸਪੈਕਟਰ ਰਮਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਭਵਾਨੀਗੜ੍ਹ ਥਾਣੇ ਵਿਖੇ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਦਰਖ਼ਾਸਤ 'ਤੇ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
 
ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਮਾਮਲੇ ਸਬੰਧੀ ਦੱਸਿਆ ਕਿ ਸ਼ਿਕਾਇਤਕਰਤਾ ਹਰਦਮ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਰਾਮਪੁਰਾ ਥਾਣਾ ਭਵਾਨੀਗੜ੍ਹ ਦਾ 15 ਦਿਨ ਪਹਿਲਾਂ ਉਸਦੇ ਪਿੰਡ ਦੇ ਹੀ ਮਲਕੀਤ ਸਿੰਘ ਪੁੱਤਰ ਨੇਕ ਸਿੰਘ ਨਾਲ ਝਗੜਾ ਹੋ ਗਿਆ ਸੀ ਜਿਸ 'ਤੇ ਹਰਦਮ ਸਿੰਘ ਭਵਾਨੀਗੜ੍ਹ ਥਾਣੇ ਵਿਖੇ ਐੱਸਐੱਚਓ ਨੂੰ ਮਿਲਿਆ ਜਿਸ ਨੇ ਉਸ ਨੂੰ ਕਾਰਵਾਈ ਦਾ ਭਰੋਸਾ ਦਿਵਾਇਆ, ਪਰੰਤੂ ਜਦੋਂ ਕੋਈ ਵੀ ਮੁਲਾਜ਼ਮ ਥਾਣੇ ਤੋਂ ਕਾਰਵਾਈ ਕਰਨ ਲਈ ਨਹੀਂ ਪਹੁੰਚਿਆ ਤਾਂ ਸ਼ਿਕਾਇਤਕਰਤਾ ਐਤਵਾਰ ਨੂੰ ਫਿਰ ਥਾਣੇ ਆ ਗਿਆ ਜਿੱਥੇ ਉਸਨੂੰ ਏਐੱਸਆਈ ਸੁਖਦੇਵ ਸਿੰਘ ਮਿਲਿਆ ਜਿਸਨੇ ਉਸਨੂੰ ਗੱਲਾਂ ਗੱਲਾਂ 'ਚ ਕਿਹਾ ਜੇਕਰ ਕਾਰਵਾਈ ਕਰਵਾਉਣੀ ਹੈ ਤਾਂ 10 ਹਜ਼ਾਰ ਰੁਪਏ ਦੇਣੇ ਪੈਣਗੇ, ਤਾਂ ਮੁਦੱਈ ਨੇ ਉਸ ਨੂੰ ਇਹ ਰਕਮ ਜਿਆਦਾ ਕਹਿੰਦਿਆਂ ਦੇਣ ਤੋੰ ਅਸਮਰੱਥਾ ਜਾਹਿਰ ਕੀਤੀ ਤਾਂ ਏਐੱਸਆਈ ਨੇ ਉਸਨੂੰ ਕਿਹਾ ਕਿ ਇਸ ਤੋਂ ਘੱਟ ਨਹੀਂ ਲੱਗਣਗੇ। ਜਿਸ 'ਤੇ ਮੁਦੱਈ ਉਸਨੂੰ ਪੈਸਿਆਂ ਇੰਤਜਾਮ ਕਰਨ ਸਬੰਧੀ ਕਹਿ ਕੇ ਚਲਾ ਗਿਆ। ਅਗਲੇ ਦਿਨ ਥਾਣੇ ਪਹੁੰਚੇ ਮੁਦੱਈ ਤੋੰ ਏ.ਐਸ.ਆਈ ਸੁਖਦੇਵ ਸਿੰਘ ਨੇ ਫਿਰ ਕਥਿਤ ਰੂਪ ਵਿੱਚ ਪੈਸਿਆਂ ਦੀ ਮੰਗ ਕੀਤੀ ਤਾਂ ਹਰਦਮ ਸਿੰਘ ਤੋੰ ਮੌਕੇ 'ਤੇ 2 ਹਜ਼ਾਰ ਰੁਪਏ ਲੈ ਕੇ ਬਾਕੀ ਦੇ 8 ਹਜ਼ਾਰ ਰੁਪਏ ਬੁੱਧਵਾਰ ਨੂੰ ਦੇਣ ਲਈ ਕਿਹਾ। ਜਿਸ ਸਬੰਧੀ ਵਿਜੀਲੈੰਸ ਵਿਭਾਗ ਦੀ ਟੀਮ ਨੇ ਏਐੱਸਆਈ ਸੁਖਦੇਵ ਸਿੰਘ ਨੂੰ ਦਰਖ਼ਾਸਤ 'ਤੇ ਕਾਰਵਾਈ ਕਰਨ ਬਦਲੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਅੱਜ ਸਰਕਾਰੀ ਗਵਾਹ ਗੁਰਇਕਬਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ-2 ਸੰਗਰੂਰ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ।
 
ਇਸ ਮੌਕੇ ਵਿਜੀਲੈੰਸ ਦੀ ਟੀਮ ਵਿੱਚ ਏ.ਐਸ.ਆਈ ਕ੍ਰਿਸ਼ਨ ਸੰਗਰੂਰ, ਹੈੱਡ ਕਾਂਸਟੇਬਲ ਅਮਨਦੀਪ ਸਿੰਘ, ਭੁਪਿੰਦਰ ਸਿੰਘ, ਸਿਪਾਹੀ ਗੁਰਜੀਵਨ ਸਿੰਘ, ਰਸਕਿੰਦਰ ਸਿੰਘ, ਮਹਿਲਾ ਹੈੱਡ ਕਾਂਸਟੇਬਲ ਜਸਵੀਰ ਕੌਰ ਤੇ ਜਗਦੀਪ ਸਿੰਘ ਸਟੈਨੋਟਾਇਪਿਸਟ ਸ਼ਾਮਲ ਸਨ। ਵਿਜੀਲੈੰਸ ਵਿਭਾਗ ਨੇ ਦੋਸ਼ੀ ਖਿਲਾਫ਼ ਥਾਣਾ ਵਿਜੀਲੈੰਸ ਬਿਉਰੋ ਰੇੰਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਦਿਆਂ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ