Sunday, December 28, 2025

Crime-Justice

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

March 01, 2025 08:04 PM

ਚੰਡੀਗੜ੍ਹ, : ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਵੱਲੋਂ 2 ਮਾਰਚ, 2025 ਨੂੰ ਲਾਅ ਭਵਨ ਹਾਲ, ਸੈਕਟਰ 37, ਚੰਡੀਗੜ੍ਹ ਵਿਖੇ ‘‘ਸਾਈਬਰ ਅਪਰਾਧ, ਜਾਂਚ ਅਤੇ ਕਾਨੂੰਨ’’ ਬਾਰੇ ਇੱਕ ਵਰਕਸ਼ਾਪ ਕਰਵਾਈ ਜਾ ਰਹੀ ਹੈ।
ਇਸ ਸਮਾਗਮ ਵਿੱਚ ਪ੍ਰਮੁੱਖ ਸਾਈਬਰ ਸੁਰੱਖਿਆ ਮਾਹਰਾਂ, ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ, ਕਾਨੂੰਨੀ ਪੇਸ਼ੇਵਰਾਂ ਅਤੇ ਆਈ.ਟੀ. ਮਾਹਿਰਾਂ ਵੱਲੋਂ ਉੱਭਰ ਰਹੇ ਸਾਈਬਰ ਖਤਰਿਆਂ, ਜਾਂਚ ਤਕਨੀਕਾਂ ਅਤੇ ਸਾਈਬਰ ਅਪਰਾਧਾਂ ਨੂੰ ਕਾਬੂ ਕਰਨ ਲਈ ਵਿਕਸਤ ਹੋ ਰਹੇ ਕਾਨੂੰਨੀ ਢਾਂਚੇ ’ਤੇ ਚਰਚਾ ਕੀਤੀ ਜਾਵੇਗੀ।
ਇਹ ਵਰਕਸ਼ਾਪ ਸਾਈਬਰ ਅਪਰਾਧ ਦੇ ਮੁੱਖ ਪਹਿਲੂਆਂ ਨੂੰ ਕਵਰ ਕਰੇਗੀ ਜਿਸ ਵਿੱਚ ਹੈਕਿੰਗ, ਫਿਸ਼ਿੰਗ, ਵਿੱਤੀ ਧੋਖਾਧੜੀ, ਪਛਾਣ ਦੀ ਚੋਰੀ ਅਤੇ ਸਾਈਬਰ ਟੈਰਰਿਜ਼ਮ ਸ਼ਾਮਲ ਹਨ। ਜਾਂਚ ਤਕਨੀਕਾਂ ’ਤੇ ਸੈਸ਼ਨ ਡਿਜੀਟਲ ਫੋਰੈਂਸਿਕ, ਸਾਈਬਰ ਅਪਰਾਧੀ ਟਰੇਸਿੰਗ ਅਤੇ ਐਥੀਕਲ ਹੈਕਿੰਗ ਟੂਲਸ ਸਬੰਧੀ ਜਾਣਕਾਰੀ ’ਤੇ ਕੇਂਦ੍ਰਿਤ ਹੋਵੇਗਾ।
ਕਾਨੂੰਨੀ ਢਾਂਚੇ ਬਾਰੇ ਸੈਸ਼ਨ ਦੌਰਾਨ ਸੂਚਨਾ ਤਕਨਾਲੋਜੀ ਕਾਨੂੰਨ , ਬੀ.ਐਨ.ਐਸ. ਦੇ ਅਧੀਨ ਉਪਬੰਧਾਂ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਵਿੱਚ ਹਾਲ ਹੀ ਵਿੱਚ ਸੋਧਾਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕੇਸ ਸਟੱਡੀਜ਼ ’ਤੇ ਪੇਸ਼ਕਾਰੀਆਂ ਦੌਰਾਨ ਸਾਈਬਰ ਖਤਰਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉੱਚ-ਪ੍ਰੋਫਾਈਲ ਸਾਈਬਰ ਅਪਰਾਧ ਮਾਮਲਿਆਂ ਅਤੇ ਕਾਨੂੰਨ ਲਾਗੂ ਕਰਨ ਸਬੰਧੀ ਰਣਨੀਤੀਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ।
ਇਸ ਵਰਕਸ਼ਾਪ ਦੌਰਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜਸਟਿਸ, ਜਸਟਿਸ ਤਲਵੰਤ ਸਿੰਘ ਸਮੇਤ ਉੱਘੇ ਬੁਲਾਰੇ ਡਿਜੀਟਲ ਸਬੂਤ, ਐਥੀਕਲ ਹੈਕਿੰਗ, ਅਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਸਹਿਯੋਗ ਦੀ ਮਹੱਤਤਾ ’ਤੇ ਕੀਮਤੀ ਜਾਣਕਰੀ ਸਾਂਝੀ ਕਰਨਗੇ। ਇਸ ਤੋਂ ਇਲਾਵਾ ਵਰਕਸ਼ਾਪ ਵਿੱਚ ਅਸਲ-ਸੰਸਾਰ ਦੀਆਂ ਚੁਣੌਤੀਆਂ ਦਾ ਹੱਲ ਕਰਨ ਲਈ ਸਾਈਬਰ ਸੁਰੱਖਿਆ ਮਾਹਰਾਂ ਨਾਲ ਇੰਟਰਐਕਟਿਵ ਸੈਸ਼ਨ, ਲਾਈਵ ਪ੍ਰਦਰਸ਼ਨ ਅਤੇ ਪੈਨਲ ਚਰਚਾਵਾਂ ਵੀ ਹੋਣਗੀਆਂ।
ਉਕਤ ਐਨਜੀਓਜ ਦੀ ਇਸ ਪਹਿਲ ਦਾ ਉਦੇਸ਼ ਸਾਈਬਰ ਸੁਰੱਖਿਆ ਨੂੰ ਵਧਾਉਣ ਲਈ ਕਾਨੂੰਨ ਲਾਗੂ ਕਰਨ ਵਾਲਿਆਂ, ਕਾਨੂੰਨੀ ਪੇਸ਼ੇਵਰਾਂ ਅਤੇ ਸਾਈਬਰ ਸੁਰੱਖਿਆ ਮਾਹਰਾਂ ਵਿਚਕਾਰ ਪਾੜੇ ਨੂੰ ਪੂਰਨਾ ਹੈ। ਭਾਈਵਾਲਾਂ ਨੂੰ ਕੰਪਲੀਜ਼ਸਨ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਸਾਈਬਰ ਸੁਰੱਖਿਆ ਉਪਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੇ ਸਹਿਯੋਗੀ ਪ੍ਰੋਗਰਾਮਾਂ ’ਤੇ ਚਰਚਾ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ