Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ

PUNJAB NEWS EXPRESS | April 21, 2023 06:08 PM

ਚੰਡੀਗੜ੍ਹ:  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12, 000 ਰੁਪਏ ਹਾਸਲ ਕਰਨ ਅਤੇ 7, 000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਗਿਆ ਹੈ ਕਿ ਉਕਤ ਜੇ.ਈ. ਵੱਲੋਂ ਪਿੰਡ ਕਰਾੜਵਾਲਾ, ਜਿਲ੍ਹਾ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਦੇ ਕੀਤੇ ਗਏ ਕੰਮਾਂ ਸਬੰਧੀ ਅਤੇ ਬਿਜਲੀ ਦੇ ਬਿੱਲਾਂ ਨੂੰ ਪਾਸ ਕਰਨ ਬਦਲੇ ਕੁੱਲ ਰਕਮ ਦੇ 5 ਫੀਸਦ ਦੇ ਹਿਸਾਬ ਨਾਲ 12, 000 ਰੁਪਏ ਬਤੌਰ ਰਿਸ਼ਵਤ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਪਾਸੋਂ ਹਾਸਲ ਕਰ ਚੁੱਕਾ ਹੈ ਅਤੇ 3 ਫੀਸਦ ਦੇ ਹਿਸਾਬ ਨਾਲ ਹੋਰ 7000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਿਸਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਸੀ ਜੋ ਉਸਨੇ ਵਿਜੀਲੈਂਸ ਨੂੰ ਬਤੌਰ ਸਬੂਤ ਦੇ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਦੋਸ਼ੀ ਵੱਲੋਂ ਸ਼ਿਕਾਇਤਕਰਤਾ ਉਕਤ ਪਾਸੋਂ ਰਿਸ਼ਵਤ ਹਾਸਲ ਕਰਨ ਅਤੇ ਹੋਰ ਰਿਸ਼ਵਤ ਦੀ ਮੰਗ ਕਰਨਾ ਸਹੀ ਪਾਇਆ ਗਿਆ, ਜਿਸ ਦੇ ਆਧਾਰ ਉਤੇ ਰਾਜਨ ਕੁਮਾਰ ਜੇ.ਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ