Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ*

PUNJAB NEWS EXPRESS | April 20, 2023 09:16 PM
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਅੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ।
ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ  ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ 'ਤੇ ਉਸਨੂੰ ਨੌਕਰੀ ਉਤੇ ਰੱਖਣ ਬਦਲੇ 35, 000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਹਾਂ ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20, 000 ਰੁਪਏ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ