Wednesday, March 25, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Crime-Justice

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਏ.ਐਸ.ਆਈ. ਗ੍ਰਿਫ਼ਤਾਰ

PUNJAB NEWS EXPRESS5 | May 25, 2023 08:55 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ 'ਤੇ 45, 000 ਰੁਪਏ ਲੈ ਚੁੱਕੇ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50, 000 ਰੁਪਏ ਹੋਰ ਮੰਗ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25, 000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।
ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ