Thursday, April 25, 2024

Crime-Justice

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

PUNJAB NEWS EXPRESS | April 14, 2023 08:39 PM

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5, 000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ