Saturday, November 15, 2025

Crime-Justice

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PUNJAB NEWS EXPRESS | November 15, 2025 03:32 AM

ਚੰਡੀਗੜ੍ਹ, : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਮੰਗੀ ਕੀਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 50, 000 ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ-ਰਿਕਾਰਡਿੰਗ ਕੀਤੀ ਗਈ।

ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ 'ਤੇ, ਮੁਲਜ਼ਮ ਰਾਜਵੰਤ ਕੌਰ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਥਾਣਾ ਜਲੰਧਰ ਵਿਖੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ,  ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵ

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ