Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Crime-Justice

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PUNJAB NEWS EXPRESS | November 05, 2024 12:12 AM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50, 000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50, 000 ਰੁਪਏ ਲਏ ਸਨ ਅਤੇ ਇਸ ਉਪਰੰਤ 35, 000 ਰੁਪਏ ਹੋਰ ਦੀ ਮੰਗ ਕਰ ਰਹੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ