Thursday, April 18, 2024

Crime-Justice

50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

PUNJAB NEWS EXPRESS5 | May 12, 2023 08:55 PM

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ
ਚੰਡੀਗੜ
:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50, 000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50, 000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ 'ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50, 000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ 'ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ