Saturday, April 27, 2024

Crime-Justice

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

PUNJAB NEWS EXPRESS | February 28, 2024 10:03 PM
ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। 
 
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ।
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
 
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ