Saturday, April 27, 2024

Crime-Justice

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

PUNJAB NEWS EXPRESS5 | May 11, 2023 08:52 PM

ਚੰਡੀਗੜ੍ਹ, : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ 6, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਉਸਦੀ ਸ਼ਿਕਾਇਤ ਵਿੱਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ