Saturday, April 27, 2024

Crime-Justice

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PUNJAB NEWS EXPRESS | February 29, 2024 08:13 PM
ਚੰਡੀਗੜ੍ਹ, : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8, 000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8, 000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ