Friday, April 26, 2024

Crime-Justice

ਅੰਮ੍ਰਿਤਸਰ ਦੇ ਚਰਚ ਵਿਚ ਗੋਲੀ ਦੀ ਵਾਰਦਾਤ, ਇੱਕ ਦੀ ਮੌਤ, ਇੱਕ ਜਖਮੀ, ਪੁਰਾਣੀ ਦੁਸ਼ਮਣੀ ਬਣੀ ਕਾਰਨ

ਪੰਜਾਬ ਨਿਊਜ਼ ਐਕਸਪ੍ਰੈਸ | October 24, 2020 11:49 AM

ਅੰਮ੍ਰਿਤਸਰ: ਇੱਥੇ ਦੇ ਗਿਲਵਾਲੀ ਗੇਟ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਰਾਣੀ ਦੁਸ਼ਮਣੀ ਕਾਰਨ ਇੱਕ ਚਰਚ ਦੇ ਅੰਦਰ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਸ ਬਾਰੇ ਆਲ ਇੰਡੀਆ ਕ੍ਰਿਸ਼ਚਨ ਫਰੰਟ ਦੇ ਚੇਅਰਮੈਨ ਜਸਪਾਲ ਮਸੀਹ ਨੇ ਜਾਣਕਾਰੀ ਦਿੱਤੀ ਕਿ ਰਣਦੀਪ ਗਿੱਲ ਅਤੇ ਬਲਰਾਮ ਗਿੱਲ ਵਲੋਂ ਆਪਣੇ 7-8 ਲੋਕਾਂ ਦੇ ਨਾਲ ਆ ਚਰਚ ਵਿਚ ਗੋਲੀਆਂ ਚਲਾਇਆਂ ਗਈਆਂ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਸਮੇਂ ਚਰਚ ਖੋਲ੍ਹਣ ਬਾਰੇ ਝਗੜਾ ਹੋਇਆ ਸੀ। ਜਿਸ ਕਾਰਨ ਉਨ੍ਹਾਂ ਨੇ ਹੁਣ ਫਾਇਰਿੰਗ ਕੀਤੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਗੋਲੀਬਾਰੀ ਕਰ ਚੁੱਕਿਆ ਹੈ ਅਤੇ ਹੁਣ ਪੰਜਾਬ ‘ਚ ਗੁੰਡਾਰਾਜ ਚਲ ਰਿਹਾ ਹੈ। ਮ੍ਰਿਤਕ ਦੀ ਸ਼ਨਾਖ਼ਤ ਪ੍ਰਿੰਸ ਅਟਵਾਲ (35) ਵਾਸੀ ਲਾਹੌਰੀ ਗੇਟ ਵਜੋਂ ਹੋਈ ਹੈ। ਮੌਕੇ ‘ਤੇ ਪੁੱਜੇ ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ