Saturday, August 15, 2026

Crime-Justice

ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab News Express | March 15, 2023 03:58 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15, 000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15, 000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25, 000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ