Saturday, July 27, 2024

Crime-Justice

6 ਸਾਲ ਦੇ ਬੱਚੇ ਦੇ ਕਤਲ ਮਾਮਲੇ ’ਚ ਤਿੰਨ ਗ੍ਰਿਫਤਾਰ

Punjab News Express | March 18, 2023 01:01 PM

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਬੀਤੇ ਦਿਨੀਂ ਇਕ 6 ਸਾਲਾ ਬੱਚੇ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਨਸਾ ਪੁਲਿਸ ਦੇ ਐਸਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਐਸਐਸਪੀ ਵੱਲੋਂ ਦੱਸਿਆ ਕਿ ਇਹ ਇਕ ਨਿੱਜੀ ਰੰਜਿਸ਼ ਕਾਰਨ ਇਸ  ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਦੇ ਗੁਆਂਢ ਵਿੱਚ ਸੇਵਕ ਸਿੰਘ ਕਿਸੇ ਦੇ ਘਰ ਕੰਮ ਕਰਦਾ ਸੀ। ਸੇਵਕ ਉਥੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦੀ ਸੀ, ਜਿਸ ਨੂੰ ਲੈ ਕੇ ਜਸਪ੍ਰੀਤ ਉਸ ਨੂੰ ਰੋਕਦਾ ਸੀ। ਇਸ ਤੋਂ ਬਾਅਦ ਸੇਵਕ, ਅੰਮ੍ਰਿਤ ਅਤੇ ਅਕਾਸ਼ਦੀਪ ਉਰਫ ਚੰਨੀ ਨੇ ਮਿਲਕੇ ਜਸਪ੍ਰੀਤ ਨੂੰ ਜਾਨੋ ਮਾਰਨ ਦੀ ਸਕੀਮ ਬਣਾਈ ਸੀ। ਉਨ੍ਹਾਂ ਦੱਸਿਆ ਕਿ ਉਹ ਮ੍ਰਿਤਕ ਬੱਚੇ ਊਦੇਵੀਰ ਦੇ ਪਿਤਾ ਜਸਪ੍ਰੀਤ ਨੂੰ ਮਾਰਨ ਲਈ ਆਏ ਸਨ। ਪ੍ਰੰਤੂ ਉਨ੍ਹਾਂ ਦਾ ਨਿਸ਼ਾਨਾ ਸਹੀ ਨਾ ਲੱਗਿਆ ਤੇ ਗੋਲੀ ਬੱਚੇ ਨੂੰ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ।  ਉਨ੍ਹਾਂ ਦੱਸਿਆ ਕਿ ਅੰਮ੍ਰਿਤ ਉਤੇ ਪਹਿਲਾਂ ਵੀ ਮਾਮਲੇ ਦਰਜ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ