Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Crime-Justice

ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

Punjab News Express | March 20, 2023 06:47 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8, 04, 000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8, 04, 000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।

ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ