Wednesday, August 19, 2026

Crime-Justice

ਨਵਜੰਮੇ ਬੱਚੇ ਨੂੰ ਪੈਰਾਂ ਹੇਠ ਕੁਚਲ ਕੇ ਮਾਰਨ ਦੇ ਦੋਸ਼ ‘ਚ 6 ਪੁਲਸ ਮੁਲਾਜ਼ਮਾਂ ਖਿਲਾਫ FIR ਦਰਜ

Punjab News Express | March 23, 2023 11:09 AM

ਰਾਂਚੀ  : ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਚਾਰ ਦਿਨ ਦੇ ਨਵਜੰਮੇ ਬੱਚੇ ਦੀ ਕਥਿਤ ਤੌਰ 'ਤੇ ਇੱਕ ਪੁਲਿਸ ਕਰਮੀ ਨੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਫਿਲਹਾਲ ਇਸ ਮਾਮਲੇ 'ਚ 6 ਪੁਲਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।ਇਹ ਘਟਨਾ ਜ਼ਿਲੇ ਦੇ ਕੋਸੋਗੋਨਡੋਡੀਘੀ ਪਿੰਡ ਦੀ ਹੈ। ਪੁਲਸ ਮੁਲਜ਼ਮ ਦੀ ਤਲਾਸ਼ 'ਚ ਉਸ ਦੇ ਘਰ ਗਈ ਸੀ। ਮੁਲਜ਼ਮ ਮ੍ਰਿਤਕ ਬੱਚੇ ਦਾ ਦਾਦਾ ਹੈ।

ਇੱਕ ਕਮਰੇ ਵਿੱਚ ਸੌਂ ਰਹੇ ਇੱਕ ਨਵਜੰਮੇ ਬੱਚੇ 'ਤੇ ਪੁਲਿਸ ਮੁਲਾਜ਼ਮ ਨੇ ਕਥਿਤ ਤੌਰ 'ਤੇ ਪੈਰ ਰੱਖਿਆ।ਸਥਾਨਕ ਲੋਕਾਂ ਦੇ ਅਨੁਸਾਰ, ਮੁਲਜ਼ਮ ਭੂਸ਼ਣ ਪਾਂਡੇ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਡਿਓੜੀ ਥਾਣੇ ਦੇ ਇੰਚਾਰਜ ਸੰਗਮ ਪਾਠਕ ਦੀ ਅਗਵਾਈ ਵਾਲੀ ਟੀਮ ਘਰ ਗਈ। ਪੁਲਸ ਨੂੰ ਦੇਖ ਕੇ ਭੂਸ਼ਣ ਦੇ ਪਰਿਵਾਰ ਦੇ ਸਾਰੇ ਮੈਂਬਰ ਨਵਜੰਮੇ ਬੱਚੇ ਨੂੰ ਘਰ 'ਚ ਇਕੱਲਾ ਛੱਡ ਕੇ ਭੱਜ ਗਏ।ਮ੍ਰਿਤਕ ਦੀ ਮਾਂ ਨੇਹਾ ਦੇਵੀ ਨੇ ਦੱਸਿਆ ਕਿ ਜਦੋਂ ਪੁਲਿਸ ਮੁਲਾਜ਼ਮ ਘਰ ਦੇ ਕੋਨੇ-ਕੋਨੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਨ੍ਹਾਂ ਦਾ ਚਾਰ ਦਿਨ ਦਾ ਬੱਚਾ ਅੰਦਰ ਸੁੱਤਾ ਪਿਆ ਸੀ। ਪੁਲਸ ਟੀਮ ਦੇ ਜਾਣ ਤੋਂ ਬਾਅਦ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੇ ਆਪਣੇ ਬੱਚੇ ਨੂੰ ਮ੍ਰਿਤਕ ਪਾਇਆ। ਮ੍ਰਿਤਕ ਨਵਜੰਮੇ ਬੱਚੇ ਦੀ ਮਾਂ ਅਤੇ ਭੂਸ਼ਣ ਪਾਂਡੇ ਸਮੇਤ ਘਰ ਦੇ ਹੋਰ ਮੈਂਬਰਾਂ ਦਾ ਦੋਸ਼ ਹੈ ਕਿ ਪੁਲਸ ਵਾਲਿਆਂ ਨੇ ਬੱਚੇ ਨੂੰ ਪੈਰਾਂ ਨਾਲ ਕੁਚਲ ਕੇ ਮਾਰ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ