Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Crime-Justice

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

Punjab News Express | March 27, 2023 06:42 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24, 000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24, 000 ਰੁਪਏ ਰਿਸ਼ਵਤ ਵਜੋਂ ਲਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ