Friday, April 26, 2024

Crime-Justice

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

PUNJAB NEWS EXPRESS | December 07, 2022 04:39 PM

ਚੰਡੀਗੜ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6, 097 ਕੁਇੰਟਲ ਕਣਕ ਦੀਆਂ 12, 194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1, 24, 61, 658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1, 24, 61, 658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ