Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Crime-Justice

ਵਿਜੀਲੈਂਸ ਬਿਊਰੋ ਵੱਲੋਂ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

PUNJAB NEWS EXPRESS | December 12, 2022 07:16 PM

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ (219/ਐਸ.ਬੀ.ਐਸ. ਨਗਰ) ਨੂੰ 1, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨਲਾਈਨ 'ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀਮਤੀ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ਵਿੱਚ ਉਸਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਵੀ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

Crime-Justice

ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਨਵਜੰਮੇ ਬੱਚੇ ਨੂੰ ਪੈਰਾਂ ਹੇਠ ਕੁਚਲ ਕੇ ਮਾਰਨ ਦੇ ਦੋਸ਼ ‘ਚ 6 ਪੁਲਸ ਮੁਲਾਜ਼ਮਾਂ ਖਿਲਾਫ FIR ਦਰਜ

ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ

ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

6 ਸਾਲ ਦੇ ਬੱਚੇ ਦੇ ਕਤਲ ਮਾਮਲੇ ’ਚ ਤਿੰਨ ਗ੍ਰਿਫਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੂਜਾ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ 'ਚ ਤਲਾਸ਼ੀ ਮੁਹਿੰਮ ਚਲਾਈ

ਪ੍ਰਵਾਸੀ ਮਜ਼ਦੂਰ ਨਾਲ ਹੋਈ ਲੁੱਟ ਤੇ ਕੁੱਟਮਾਰ ਦੇ ਮਾਮਲੇ ‘ਚ ਤਿੰਨ ਗ੍ਰਿਫਤਾਰ