Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Crime-Justice

ਵਿਜੀਲੈਂਸ ਵੱਲੋਂ ਪੰਚਾਇਤੀ ਫੰਡਾਂ ਵਿੱਚ ਘਪਲੇ ਦੇ ਦੋਸ਼ ਵਿੱਚ ਪੰਚਾਇਤ ਸਕੱਤਰ ਗ੍ਰਿਫਤਾਰ

PUNJAB NEWS EXPRESS | December 14, 2022 05:44 PM

 ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37, 55, 000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਨੂੰ 37, 55, 000 ਰੁਪਏ ਦੀਆਂ ਵਿਕਾਸ ਸਬੰਧੀ ਗਰਾਂਟਾਂ ਪ੍ਰਾਪਤ ਹੋਈਆਂ ਸਨ। ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਥਿਤ ਦੋਸ਼ੀ ਪੰਚਾਇਤ ਸਕੱਤਰ ਨੇ ਗੁਰਦੀਪ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.), ਪੰਚਾਇਤੀ ਰਾਜ ਖਮਾਣੋਂ ਅਤੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਮਿਲੀਭੁਗਤ ਨਾਲ ਉਕਤ ਰਾਸ਼ੀ ਦਾ ਗਬਨ ਕੀਤਾ ਹੈ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਵੀ ਪਾਇਆ ਹੈ ਕਿ ਗੁਰਦੀਪ ਸਿੰਘ ਜੇ.ਈ. ਨੇ ਗ੍ਰਾਮ ਪੰਚਾਇਤ ਦੇ ਮਿਣਤੀ ਇੰਦਰਾਜ ਰਜਿਸਟਰ (ਐਮ.ਬੀ. ਬੁੱਕ) ਵਿੱਚ ਉਕਤ ਗ੍ਰਾਂਟਾਂ ਦੀ ਕੋਈ ਐਂਟਰੀ ਨਹੀਂ ਕੀਤੀ। ਉਪਰੋਕਤ ਗਰਾਂਟਾਂ ਵਿੱਚੋਂ, ਬਿਊਰੋ ਨੇ 19, 05, 000 ਰੁਪਏ ਦਾ ਮੁਲਾਂਕਣ ਕੀਤਾ ਪਰ ਇਸ ਦੇ ਵੇਰਵੇ ਐਮ.ਬੀ. ਬੁੱਕ ਵਿੱਚ ਦਰਜ ਨਹੀਂ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਗਰਾਂਟਾਂ ਵਿੱਚ ਘਪਲਾ ਕਰਨ ਉਪਰੰਤ ਗੁਰਦੀਪ ਸਿੰਘ ਜੇ.ਈ. ਨੇ ਇਸ ਸਬੰਧੀ ਵਰਤੋਂ ਸਰਟੀਫਿਕੇਟ 'ਤੇ ਦਸਤਖਤ ਕਰਕੇ ਇਹਨਾਂ ਨੂੰ ਬੀ.ਡੀ.ਪੀ.ਓ. ਖਮਾਣੋਂ ਤੋਂ ਜਾਰੀ ਕਰਵਾ ਲਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਇਸ ਘਪਲੇ ਵਿੱਚ ਦੋਸ਼ੀ ਗੁਰਦੀਪ ਸਿੰਘ, ਜੇ.ਈ. ਅਤੇ ਬਲਦੇਵ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਇਸ ਵਿੱਚ ਸ਼ਾਮਲ ਹੋਰਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ