Monday, August 10, 2026

Crime-Justice

ਪੁਲਿਸ ਵੱਲੋਂ ਚੋਰ ਦੀ ਨਿਸ਼ਾਨਦੇਹੀ ’ਤੇ ਬਟਾਲਾ ਤੋਂ AK-56 ਬਰਾਮਦ, ਬਰਖ਼ਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ

PUNJAB NEWS EXPRESS | December 20, 2022 12:00 PM

ਅੰਮ੍ਰਿਤਸਰ  : ਪੁਲਿਸ ਨੇ ਬਟਾਲਾ ਦੇ ਇੱਕ ਘਰ ਤੋਂ ਏਕੇ-56 ਅਸਾਲਟ ਰਾਈਫਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਇਹ ਰਾਈਫਲ ਪੁਲੀਸ ਨੇ ਚੋਰ ਦੀ ਨਿਸ਼ਾਨਦੇਹੀ ’ਤੇ ਬਰਾਮਦ ਕੀਤੀ ਹੈ। ਜਾਂਚ ਅੱਗੇ ਵਧੀ ਤਾਂ ਬਰਖ਼ਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਜੋ ਇਸ ਸਮੇਂ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪੁਲੀਸ ਨੇ ਪਵਨ ਕੁਮਾਰ ਨਾਂ ਦੇ ਚੋਰ ਨੂੰ ਫੜਿਆ ਸੀ।

ਪੁਲੀਸ ਉਸ ਕੋਲੋਂ ਚੋਰੀ ਦੇ ਮਾਮਲਿਆਂ ਵਿੱਚ ਪੁੱਛਗਿੱਛ ਕਰ ਰਹੀ ਸੀ ਤਾਂ ਚੋਰ ਨੇ ਉਨ੍ਹਾਂ ਨੂੰ ਇੱਕ ਏ.ਕੇ.56 ਬਾਰੇ ਵੀ ਜਾਣਕਾਰੀ ਦਿੱਤੀ। ਜਿਸ ਨੂੰ ਉਸ ਨੇ ਬੈਂਕ ਕਲੋਨੀ ਸਥਿਤ ਘਰ ਵਿੱਚ ਛੁਪਾਇਆ ਹੋਇਆ ਸੀ। ਜਦੋਂ ਪੁਲਿਸ ਨੇ ਚੋਰ ਪਵਨ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਚੋਰੀ ਦੀ ਥਾਂ ਕਾਰ ਵਾਸ਼ਿੰਗ ਸੈਂਟਰ ਦਾ ਨਾਂਅ ਲਿਆ।ਪਵਨ ਕੁਮਾਰ ਦੀ ਸੂਹ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ਦੀਪ ਰਾਜ ਨੂੰ ਹਿਰਾਸਤ ਵਿੱਚ ਲੈ ਲਿਆ। ਦੀਪਰਾਜ ਨੇ ਸਾਰਾ ਭੇਤ ਖੋਲ੍ਹਿਆ ਅਤੇ ਬਰਖਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ।ਦੀਪਰਾਜ ਨੇ ਪੁਲੀਸ ਨੂੰ ਦੱਸਿਆ ਕਿ ਇਹ ਹਥਿਆਰ ਉਸ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਸਾਬਕਾ ਇੰਸਪੈਕਟਰ ਨਾਰੰਗ ਨੇ ਸੌਂਪਿਆ ਸੀ। ਸੈਂਟਰਲ ਜੇਲ੍ਹ ਹੁਸ਼ਿਆਰਪੁਰ ਜਾਣ ਤੋਂ ਪਹਿਲਾਂ ਇੰਸਪੈਕਟਰ ਨਾਰੰਗ ਨੇ ਉਸ ਨੂੰ ਏ.ਕੇ.56 ਸੰਭਾਲ਼ ਕੇ ਰੱਖਣ ਲਈ ਦਿੱਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਹੁਣ ਬਰਖ਼ਾਸਤ ਇੰਸਪੈਕਟਰ ਨਾਰੰਗ ਨੂੰ ਏ.ਕੇ.56 ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਲਈ ਲਿਆਂਦਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ