Saturday, April 27, 2024

Crime-Justice

ਮਨਰੇਗਾ ਫੰਡਾਂ ਵਿੱਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ

PUNJAB NEWS EXPRESS | December 22, 2022 11:17 AM

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2, 16, 510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ