Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Crime-Justice

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

PUNJAB NEWS EXPRESS | December 24, 2022 07:08 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6, 500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6, 500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ। ਉਹ ਮੁਲਾਜਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50, 000 ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਦੋਸ਼ੀ ਪੁਲਿਸ ਮੁਲਾਜਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ ਵਾਪਸ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6, 500 ਰੁਪਏ ਦੀ ਰਿਸ਼ਵਤ ਹਾਸਲ ਕਰਨ ਅਤੇ 50, 000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜਮਾਂ ਦੇ ਖਿਲਾਫ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ