Thursday, November 27, 2025

Crime-Justice

ਛੱਤੀਸਗੜ੍ਹ : ਕੰਡਕਟਰ ਨੇ 51 ਵਾਰ ਪੇਚਕਸ ਮਾਰ ਕੇ ਕੀਤਾ ਲੜਕੀ ਦਾ ਕਤਲ

PUNJAB NEWS EXPRESS | December 28, 2022 01:59 PM

ਕੋਰਬਾ (ਛੱਤੀਸਗੜ੍ਹ)  : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ 20 ਸਾਲਾ ਮੁਟਿਆਰ ਦੀ ਕਥਿਤ ਤੌਰ ’ਤੇ ਬੱਸ ਕੰਡਕਟਰ ਨੇ ਪੇਚਕਸ ਦੇ 51 ਵਾਰ ਕਰਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਦੋਵਾਂ ਦੀ ਤਿੰਨ ਸਾਲ ਪੁਰਾਣੀ ਜਾਣ ਪਛਾਣ ਸੀ ਤੇ ਹੁਣ ਲੜਕੀ ਨੇ ਕੰਡਕਟਰ ਨਾਲ ਗੱਲ ਕਰਨ ਤੋਂ ਪਾਸਾ ਵੱਟ ਲਿਆ ਸੀ। ਪੁਲਿਸ ਮੁਤਾਬਕ ਜਦੋਂ ਮੁਲਜ਼ਮ ਪੀੜਤਾ ਦੇ ਘਰ ਪਹੁੰਚਿਆ ਤਾਂ ਉਹ ਘਰ ’ਚ ਇਕੱਲੀ ਸੀ। ਹਮਲੇ ਦੌਰਾਨ ਮੁਲਜ਼ਮ ਨੇ ਲੜਕੀ ਦੇ ਮੂੰਹ ’ਤੇ ਸਿਰਹਾਣਾ ਰੱਖਿਆ ਤਾਂ ਜੋ ਕੋਈ ਉਸ ਦੀਆਂ ਚੀਕਾਂ ਨਾ ਸੁਣ ਸਕੇ।

ਪੀੜਤਾ ਦਾ ਭਰਾ ਜਦੋਂ ਘਰ ਪਰਤਿਆ ਤਾਂ ਉਸ ਨੂੰ ਆਪਣੀ ਭੈਣ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਮੁਲਜ਼ਮ ਦੀ ਪੀੜਤ ਲੜਕੀ ਨਾਲ ਤਿੰਨ ਸਾਲ ਪਹਿਲਾਂ ਉਸ ਸਮੇਂ ਦੋਸਤੀ ਹੋਈ ਸੀ, ਜਦੋਂ ਉਹ ਯਾਤਰੀ ਬੱਸ ਵਿਚ ਕੰਡਕਟਰ ਵਜੋਂ ਕੰਮ ਕਰਦਾ ਸੀ ਅਤੇ ਲੜਕੀ ਉਸ ਵਿਚ ਸਫਰ ਕਰਦੀ ਸੀ। ਮੁਲਜ਼ਮ ਬਾਅਦ ਵਿਚ ਕੰਮ ਲਈ ਗੁਜਰਾਤ ਦੇ ਅਹਿਮਦਾਬਾਦ ਚਲਾ ਗਿਆ ਤੇ ਦੋਵੇਂ ਫੋਨ ’ਤੇ ਸੰਪਰਕ ਵਿਚ ਸਨ। ਔਰਤ ਨੇ ਜਦੋਂ ਉਸ ਨਾਲ ਫੋਨ ’ਤੇ ਗੱਲ ਕਰਨੀ ਬੰਦ ਕਰ ਦਿੱਤੀ ਤਾਂ ਮੁਲਜ਼ਮ ਨੇ ਮੁਟਿਆਰ ਦੇ ਮਾਪਿਆਂ ਨੂੰ ਧਮਕੀਆਂ ਵੀ ਦਿੱਤੀਆਂ। ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਲਈ ਪੁਲਿਸ ਦੀਆਂ ਚਾਰ ਟੀਮਾਂ ਬਣਾਈਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ,  ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵ