Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ

PUNJAB NEWS EXPRESS | December 28, 2022 04:48 PM

ਚੰਡੀਗੜ੍ਹ/ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਸਫਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਤਿੰਨ ਦਿਨਾਂ ਬਾਅਦ ਮਿਲੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਦੋਵਾਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਬਾਰਡਰ ਆਊਟਪੋਸਟ (ਬੀ.ਓ.ਪੀ.) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਕੰਡਿਆਲੀ ਤਾਰ ਦੇ ਰਸਤੇ ਰਾਹੀਂ ਪਾਈਪ ਦੀ ਮਦਦ ਨਾਲ ਭੇਜੀ ਗਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਬਾਅਦ ਪੈਦਲ ਆਪਣੇ ਘਰ ਜਾ ਰਹੇ ਸਨ ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨਸ਼ਾ ਤਸਕਰ ਰਹਿਮਤ ਮੀਆਂ ਵਜੋਂ ਜਾਣੇ ਜਾਂਦੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ।
ਸੀ.ਆਈ. ਪਠਾਨਕੋਟ ਦੇ ਏ.ਆਈ.ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀ ਸਰਵਣ ਇੱਕ ਬਦਨਾਮ ਨਸ਼ਾ ਤਸਕਰ ਹੈ ਜੋ 7 ਸਾਲ ਦੀ ਕੈਦ ਕੱਟਣ ਤੋਂ ਬਾਅਦ 2018 ਵਿੱਚ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਅਤੇ ਅਸਲਾ ਐਕਟ ਦੀ ਧਾਰਾ 25/54/59 ਅਧੀਨ ਐਫ.ਆਈ.ਆਰ ਨੰ 38 ਮਿਤੀ 28.12.2022 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ