Saturday, April 27, 2024

Crime-Justice

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ ਵਿੱਚ ਫਾਜ਼ਿਲਕਾ ਤੋਂ 31 ਕਿਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗਿ੍ਰਫਤਾਰ

PUNJAB NEWS EXPRESS | January 07, 2023 05:03 PM

ਚੰਡੀਗੜ/ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿਤੇ ਸਾਂਝੇ ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ , ਹੈਰੋਇਨ ਦੇ 29 ਪੈਕਟ, ਜਿਨਾਂ ਦਾ ਵਜ਼ਨ 31.02 ਕਿਲੋ ਬਣਦਾ ਹੈ, ਸਮੇਤ ਗਿਰਫ਼ਤਾਰ ਕੀਤਾ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਨੀਵਾਰ ਨੂੰ ਇੱਥੇ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਜਵਾਨ ਨੂੰ ਉਸਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲਾ ਫਾਜ਼ਿਲਕਾ , ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 1 ਹੁੰਡਈ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਦੇ ਨਾਲ ਇੱਕ ਇਕ ਪੂਰਨ ਤਾਲਮੇਲ ਵਾਲੀ ਕਾਰਵਾਈ ਤਹਿਤ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਫਾਜ਼ਿਲਕਾ ਪੁਲਿਸ ਨੇ ਸਦਰ ਫਾਜ਼ਿਲਕਾ ਦੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਇਕ “ਵਰਨਾ ਕਾਰ ਦੀ ਚੈਕਿੰਗ ਕਰਨ ‘ਤੇ, ਇੱਕ ਸਵਾਰ ਨੇ ਆਈਡੀ ਕਾਰਡ ਦਿਖਾਉਂਦੇ ਹੋਏ ਖ਼ੁਦ ਨੂੰ ਭਾਰਤੀ ਫੌਜ ਦਾ ਜਵਾਨ ਦੱਸਿਆ ਅਤੇ ਜਦੋਂ ਪੁਲਿਸ ਨੇ ਵਾਹਨ ਦੀ ਜਾਂਚ ਕਰਨ ਲਈ ਜੋਰ ਪਾਇਆ ਤਾਂ ਉਹ ਕਾਰ ਭਜਾਕੇ ਲਿਜਾਣ ਵਿੱਚ ਕਾਮਯਾਬ ਹੋ ਗਏ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਸਾਰੇ ਨਾਕਿਆਂ ਨੂੰ ਮਜਬੂਤ ਕੀਤਾ ਅਤੇ ਗਾਗਨਕੇ-ਸਮਸਾਬਾਦ ਰੋਡ ਨਕਾਬੰਦੀ ਕਰਕੇ ਦੋਸ਼ੀਆ ਨੂੰ ਕਾਬੂ ਕਰਨ ‘ਚ ਕਾਮਯਾਬੀ ਹਾਸਿਲ ਕੀਤੀ।

ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਗੱਡੀ ਦੀ ਚੈਕਿੰਗ ਕਰਨ ’ਤੇ ਕਾਰ ਵਿੱਚੋਂ 29 ਪੈਕਟ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ ਹੈ।

ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 07.01.2023 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ