Sunday, February 08, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Crime-Justice

ਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PUNJAB NEWS EXPRESS | January 09, 2023 02:40 PM

ਪਟਿਆਲਾ/ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1, 50, 000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਹਨਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ 5, 00, 000 ਰੁਪਏ ਮੰਗ ਰਹੇ ਹਨ।
ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸੌਦਾ 2, 50, 000 ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50, 000 ਰੁਪਏ ਵੀ ਲੈ ਚੁੱਕਾ ਹੈ।
ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ 1, 50, 000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50, 000 ਰੁਪਏ ਵਿੱਚੋਂ 40, 000 ਰੁਪਏ ਵੀ ਬਰਾਮਦ ਕਰ ਲਏ। ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਐਫ.ਆਈ.ਆਰ. ਨੰ. 02 ਮਿਤੀ 08-01-2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ