Monday, September 28, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਬੰਗਾ ਸ਼ਹਿਰ ਤੋਂ ਰਾਤ ਸਮੇਂ ਔਰਤ ਪਾਸੋਂ ਪਿਸਤੌੌਲ ਦੀ ਨੋਕ ਤੇ ਕਾਰ ਖੋਹਣ ਵਾਲੇ 03 ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਕੀਤਾ ਕਾਬੂ’’

PUNJAB NEWS EXPRESS | January 09, 2023 03:52 PM

ਨਵਾਂਸ਼ਹਿਰ/ਬੰਗਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਗੌਰਵ ਯਾਦਵ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ, ਕੌਸਤੁਭ ਸ਼ਰਮਾ ਅਤੇ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ, ਭਾਗੀਰਥ ਸਿੰਘ ਮੀਣਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਬੀਤੀ 7 ਜਨਵਰੀ, 2023 ਨੂੰ ਰਾਤ ਸਮੇਂ ਇੱਕ ਔਰਤ ਪਾਸੋਂ ਫਗਵਾੜਾ-ਰੋਪੜ ਨੈਸ਼ਨਲ ਹਾਈਵੇ ’ਤੇ ਬੰਗਾ ਸ਼ਹਿਰ ਲਾਗੇੋਂ ਪਿਸਤੌਲ ਦੀ ਨੋਕ ’ਤੇ ਕਾਰ ਖੋਹਣ ਵਾਲੇ ਤਿੰਨ ਦੋਸ਼ੀਆਂ ਨੂੰ ਕਾਬੁੂ ਕਰਨ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਗਈ।
ਐਸ ਐਸ ਪੀ, ਸ਼ਹੀਦ ਭਗਤ ਸਿੰਘ ਨਗਰ, ਭਾਗੀਰਥ ਸਿੰਘ ਮੀਣਾ, ਨੇ ਅੱਜ ਇੱਕ ਪ੍ਰੈਸ ਕਾਨਫਰੰਸ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 07-01-2023 ਨੂੰ ਥਾਣਾ ਸਿਟੀ ਬੰਗਾ ਪੁਲਿਸ ਨੂੰ ਅਮਿ੍ਰਤ ਕੌਰ ਦੀਪ ਵਾਸੀ ਪੂੰਨੀਆ ਨੇ ਸੂਚਨਾ ਦਿੱਤੀ ਕਿ ਜਦੋਂ ਉਹ ਰਾਤ ਵਕਤ 09:20 ਵਜੇ, ਆਪਣੀ ਤਿੰਨ ਸਾਲ ਦੀ ਲੜਕੀ ਨਾਲ ਆਪਣੀ ਕਾਰ ਨੰਬਰ ਪੀ ਬੀ 32 ਐਸ-1185 ਮਾਰਕਾ ਸੇਲੈਰੀਓ ’ਤੇ ਬੰਗਾ ਸ਼ਹਿਰ ਵਿਖੇ (ਫਗਵਾੜਾ ਤੋਂ ਰੋਪੜ ਨੈਸ਼ਨਲ ਹਾਈਵੇ) ’ਤੇ ਮੌਜੂਦ ਸੀ ਤਾਂ ਸੜ੍ਹਕ ਤੋਂ ਪਾਰ ਸਥਿਤ ਇੱਕ ਢਾਬੇ ਤੋਂ ਤਿੰਨ ਲੜਕੇ ਬਾਹਰ ਆਏ, ਜਿਨ੍ਹਾਂ ਵਿੱਚੋਂ ਇੱਕ ਲੜਕਾ ਮੋਟਰਸਾਈਕਲ ਕੋਲ ਰੁੱਕ ਗਿਆ ਤੇ ਦੋ ਲੜਕਿਆਂ ਨੇ ਸੜ੍ਹਕ ਪਾਰ ਕਰਕੇ ਉਸ ਪਾਸ ਆ ਕੇ, ਉਸਨੂੰ ਪਿਸਤੌਲ ਨਾਲ ਡਰਾ-ਧਮਕਾ ਕੇ ਕਾਰ ਵਿੱਚੋਂ ਬਾਹਰ ਆਉਣ ਲਈ ਕਿਹਾ, ਜਿਸ ’ਤੇ ਉਹ ਆਪਣੀ ਲੜਕੀ ਸਮੇਤ ਕਾਰ ’ਚੋਂ ਬਾਹਰ ਆ ਗਈ, ਜਿਸ ਉਪਰੰਤ ਇਹ ਦੋਵੇਂ ਦੋਸ਼ੀ ਉਸਦੀ ਕਾਰ ਖੋਹ ਕੇ ਨਵਾਂਸ਼ਹਿਰ ਵੱਲ ਭੱਜ ਗਏ ਤੇ ਮੋਟਰਸਾਈਕਲ ਵਾਲਾ ਲੜਕਾ ਬੰਗਾ ਵੱਲ ਨੂੰ ਚਲਾ ਗਿਆ। ਉਕਤ ਮਹਿਲਾ ਦੀ ਸ਼ਿਕਾਇਤ ’ਤੇ ਨਾ-ਮਲੂਮ ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 02 ਮਿਤੀ 08-01-2023 ਅ/ਧ 379-ਬੀ ਭ:ਦ: ਤਹਿਤ ਥਾਣਾ ਸਿਟੀ ਬੰਗਾ ਵਿਖੇ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਕਪਤਾਨ ਪੁਲਿਸ (ਜਾਂਚ) ਮੁਕੇਸ਼ ਕੁਮਾਰ, , ਉਪ ਕਪਤਾਨ ਪੁਲਿਸ (ਜਾਂਚ) ਹਰਸ਼ਪ੍ਰੀਤ ਸਿੰਘ ਅਤੇ ਉਪ ਕਪਤਾਨ ਪੁਲਿਸ, ਬੰਗਾ ਸਰਵਨ ਸਿੰਘ ਅਤੇ ਇੰਚਾਰਜ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਦੀ ਅਗਵਾਈ ਹੇਠ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਇਸਦੇ ਸਾਰਥਕ ਨਤੀਜੇ ਵਜੋਂ ਇੰਚਾਰਜ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ ਭੱਦੀ-ਨੂਰਪੁਰ ਰੋਡ ’ਤੇ ਇਸ ਵਾਰਦਾਤ ਦੇ 03 ਦੋਸ਼ੀਆਂ ਦਿਲਪ੍ਰੀਤ ਸਿੰਘ (ਉਮਰ 21 ਸਾਲ) ਪੁੱਤਰ ਬਲਜੀਤ ਸਿੰਘ ਵਾਸੀ ਕਾਜ਼ਮਪੁਰ ਥਾਣਾ ਰਾਹੋਂ, ਕਮਲਦੀਪ ਸਿੰਘ (ਉਮਰ 22 ਸਾਲ) ਪੁੱਤਰ ਗੁਰਮੇਲ ਸਿੰਘ ਵਾਸੀ ਫਤਿਹ ਨਗਰ ਹਾਲ ਵਾਸੀ ਨੇੜੇ ਲਾਲ ਢਾਬਾ ਮਹਾਲੋਂ ਥਾਣਾ ਸਿਟੀ ਨਵਾਂਸ਼ਹਿਰ ਅਤੇ ਜਸਕਰਨ ਸਿੰਘ (ਉਮਰ 21 ਸਾਲ) ਪੁੱਤਰ ਜਸਵਿੰਦਰ ਸਿੰਘ ਵਾਸੀ ਚਾਹੜਮਜਾਰਾ ਥਾਣਾ ਰਾਹੋਂ ਨੂੰ ਖੋਹ ਕੀਤੀ ਕਾਰ ਸੇਲੈਰੀਓ ਜਿਸ ’ਤੇ ਦੋਸ਼ੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਾਅਲੀ ਨੰਬਰ ਪੀ ਬੀ 39 ਜੇ-9982 ਲਗਾਇਆ ਸੀ ਅਤੇ ਦੋਸ਼ੀਆਂ ਪਾਸੋਂ ਵਾਰਦਾਤ ਵਿੱਚ ਵਰਤਿਆ ਪਿਸਤੌਲ 32 ਬੋਰ, 02 ਜਿੰਦਾ ਰੋਂਦ, ਵਾਰਦਾਤ ’ਚ ਵਰਤਿਆ ਮੋਟਰਸਾਈਕਲ ਨੰਬਰ ਪੀ ਬੀ 32 ਈ-8601 ਮਾਰਕਾ ਸਪਲੈਂਡਰ ਸਮੇਤ ਗਿ੍ਰਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਉਪਰੰਤ ਪਹਿਲਾਂ ਦਰਜ ਮੁਕੱਦਮੇ ਵਿੱਚ ਵਾਧਾ ਜੁਰਮ 392, 120-ਬੀ ਭ:ਦ: ਅਤੇ 25 ਅਸਲਾ ਐਕਟ ਦਾ ਕੀਤਾ ਗਿਆ।
ਐਸ ਐਸ ਪੀ ਅਨੁਸਾਰ ਦੋਸ਼ੀ ਦਿਲਪ੍ਰੀਤ ਸਿੰਘ ਉਕਤ ਦੀ ਮੁੱਢਲੀ ਪੁੱਛਗਿੱਛ ਤੋਂ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਵੱਲੋਂ ਇੱਕ ਹੋਰ ਦੋਸ਼ੀ ਸਤਨਾਮ ਸਿੰਘ ਉਰਫ ਸੁੱਖਾ ਪੁੱਤਰ ਲੈਂਬਰ ਸਿੰਘ ਵਾਸੀ ਵਾਰਡ ਨੰਬਰ 12, ਬੀਰਮਪੁਰ ਰੋਡ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਪਾਸੋਂ ਵੀ 01 ਪਿਸਤੌਲ 32 ਬੌਰ, 02 ਜਿੰਦਾ ਰੋਂਦ ਸਮੇਤ ਕਾਬੂ ਕੀਤਾ ਗਿਆ, ਜਦੋਂ ਇਹ ਦੋਸ਼ੀ ਆਪਣੇ ਬਿਨਾਂ ਨੰਬਰੀ ਮੋਟਰਸਾਈਕਲ ਬੁਲੇਟ ’ਤੇ ਸਵਾਰ ਹੋ ਕੇ ਬੰਗਾ ਸਾਈਡ ਤੋਂ ਨਵਾਂਸ਼ਹਿਰ ਨੂੰ ਆ ਰਿਹਾ ਸੀ, ਜਿਸ ’ਤੇ ਇਸ ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 05 ਮਿਤੀ 09-01-2023 ਅ/ਧ 25 ਅਸਲਾ ਐਕਟ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ’ਤੇ ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਮਲਦੀਪ ਸਿੰਘ ਦੇ ਖਿਲਾਫ਼ ਪਹਿਲਾਂ ਵੀ ਪੰਜ ਪਰਚੇ ਦਰਜ ਹਨ। ਇਨ੍ਹਾਂ ’ਚ ਮੁਕੱਦਮਾ ਨੰਬਰ 03 ਮਿਤੀ 06-01-2022 ਅ/ਧ 379-ਬੀ ਭ:ਦ: ਥਾਣਾ ਸਿਟੀ ਨਵਾਂਸ਼ਹਿਰ, ਮੁਕੱਦਮਾ ਨੰਬਰ 62 ਮਿਤੀ 22-04-2022 ਅ/ਧ 223, 224 ਭ:ਦ: ਥਾਣਾ ਸਿਟੀ ਨਵਾਂਸ਼ਹਿਰ, ਮੁਕੱਦਮਾ ਨੰਬਰ 02 ਮਿਤੀ 02-01-2022 ਅ/ਧ 379-ਬੀ ਭ:ਦ: ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ, ਮੁਕੱਦਮਾ ਨੰਬਰ 03 ਮਿਤੀ 02-01-2022 ਅ/ਧ 307, 379-ਬੀ ਭ:ਦ: ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਅਤੇ ਮੁਕੱਦਮਾ ਨੰਬਰ 05 ਮਿਤੀ 10-01-2022 ਅ/ਧ 399, 402, 379-ਬੀ, 482, 411 ਭ:ਦ: ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਦਰਜ ਹੈ।
ਉਨ੍ਹਾਂ ਦੱਸਿਆ ਕਿ ਕਮਲਦੀਪ ਸਿੰਘ ਖਿਲਾਫ਼ ਨਵਾਂਸ਼ਹਿਰ ਵਿਖੇ ਪੇਸ਼ੀ ਦੌਰਾਨ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਦਾ ਪਰਚਾ ਵੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕਾਰ ਨੂੰ ਜਾਅਲੀ ਨੰਬਰ ਪਲੇਟ ਲਾਉਣ ਵਾਲੇ ਦੀ ਵੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ