Friday, August 21, 2026

Crime-Justice

ਅਦਾਲਤ ਨੇ ‘ਆਪ’ ਦੇ ਰਾਜ ਸਭਾ ਮੈਂਬਰ ਨੂੰ ਤਿੰਨ ਮਹੀਨੇ ਦੀ ਸਜਾ ਸੁਣਾਈ

PUNJAB NEWS EXPRESS | January 12, 2023 12:23 PM

ਸੁਲਤਾਨਪੁਰ (ਉਤਰ ਪ੍ਰਦੇਸ਼) : ਸੁਲਤਾਨਪੁਰ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਮੇਤ ਪੰਜ ਹੋਰ ਨੂੰ ਤਿੰਨ ਮਹੀਨੇ ਦੀ ਸਜਾ ਸੁਣਾਈ ਹੈ। ਅਦਾਲਤ ਨੇ ਉਨ੍ਹਾਂ ਨੂੰ 1500 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਐਮਪੀ-ਐਮਐਲਏ ਅਦਾਲਤ ਨੇ 21 ਸਾਲ ਪੁਰਾਣੇ ਇਕ ਮਾਮਲੇ ਵਿੱਚ ਫੈਸਲਾ ਸੁਣਾਇਆ ਹੈ, ਜੋ 19 ਜੂਨ 2001 ਨੂੰ ਦਰਜ ਕੀਤਾ ਗਿਆ ਸੀ।

ਪੁਲਿਸ ਅਨੁਸਾਰ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਉਤਰ ਪ੍ਰਦੇਸ਼ ਦੀ ਤੱਤਕਾਲੀਨ ਭਾਜਪਾ ਸਰਕਾਰ ਖਿਲਾਫ ਲੋਕਾਂ ਨੇ ਸੜਕਾਂ ਉਤੇ ਜਾਮ ਕੀਤਾ ਸੀ ਅਤੇ ਵੱਡੇ ਪੱਧਰ ਉਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਸਰਕਾਰੀ ਵਕੀਲ ਵੈਭਵ ਪਾਂਡੇ ਨੇ ਕਿਹਾ ਪੁਲਿਸ ਨੇ ਸੰਜੇ ਸਿੰਘ, ਅਨੂਪ ਸਾਂਡਾ, ਸਮਰਥਕ ਵਿਜੈ ਕੁਮਾਰ, ਕਮਲ ਸ੍ਰੀਵਾਸਤਵ, ਸੰਤੋਸ਼ ਕੁਮਾਰ ਅਤੇ ਸੁਭਾਸ਼ ਖਿਲਾਫ ਸੜਕਾਂ ਜਾਮ ਕਰਨ ਅਤੇ ਪ੍ਰਦਰਸ਼ਨ ਕਰਨ ਦਾ ਮਾਮਲਾ ਦਰਜ ਕੀਤਾ ਸੀ।

ਫੈਸਲਾ ਸੁਣਾਏ ਜਾਣ ਦੌਰਾਨ ਅਦਾਲਤ ਵਿੱਚ ਮੌਜੂਦ ਸੰਜੇ ਸਿੰਘ ਨੇ ਤਤਕਾਲੀਨ ਭਾਜਪਾ ਸਰਕਾਰ ਉਤੇ ਸ਼ਾਂਤੀਪੂਰਣ ਵਿਰੋਧ ਪ੍ਰਦਰਸ਼ਨ ਨਾਲ ਨਿਪਟਣ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਹ ਸਜਾ ਖਿਲਾਫ ਹਾਈਕੋਰਟ ਵਿੱਚ ਅਪੀਲ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ