Thursday, April 18, 2024

Crime-Justice

ਗੈਂਗਸਟਰ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਤੋਂ ਗ੍ਰਿਫ਼ਤਾਰ

PUNJAB NEWS EXPRESS | January 16, 2023 12:07 PM

ਚੰਡੀਗੜ੍ਹ  : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗਿ੍ਰਫਤਾਰ ਕੀਤਾ ਹੈ ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ । ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ । ਗਿ੍ਰਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸ ਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ । ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ ।
ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗਿ੍ਰਫਤਾਰ ਕਰ ਲਿਆ । ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20, 000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗਿ੍ਰਫਤਾਰ ਕਰ ਚੁੱਕੀ ਹੈ । ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ ।
ਜ਼ਿਕਰਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ’ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ’ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ ।
ਦੱਸਣਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 7 ਮਿਤੀ 28.10.2022 ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ