Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Crime-Justice

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਅਧਿਕਾਰੀ ਗ੍ਰਿਫਤਾਰ

PUNJAB NEWS EXPRESS | January 24, 2023 07:55 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ ਸਮੇਤ ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ (ਈ.ਓ), ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ