Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Crime-Justice

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਪੁੱਡਾ ਦਾ ਈਓ ਗ੍ਰਿਫਤਾਰ

PUNJAB NEWS EXPRESS | January 24, 2023 07:57 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ, ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ, ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਪੁੱਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ