Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Crime-Justice

ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

PUNJAB NEWS EXPRESS | January 24, 2023 08:00 PM

 ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ