Wednesday, August 12, 2026

Crime-Justice

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

PUNJAB NEWS EXPRESS | January 27, 2023 08:10 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ। ਜਿਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15, 000 ਰੁਪਏ ਲਏ ਸਨ।

ਦੋਸ਼ਾਂ ਦੇ ਸਹੀ ਪਾਏ ਜਾਣ ਉਪਰੰਤ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ