Monday, August 17, 2026

Crime-Justice

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

PUNJAB NEWS EXPRESS | January 27, 2023 08:34 PM

ਚੰਡੀਗੜ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ 'ਤੇ ਜ਼ਮੀਨ ਦਾ ਦੀ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70, 000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕਰ ਲਈ ਗਈ।

ਉਨਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ