Wednesday, September 16, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Crime-Justice

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

PUNJAB NEWS EXPRESS | January 27, 2023 08:48 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ 'ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਦੀਪਿਕਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸਏਐਸ ਨਗਰ ਦੇ ਸੈਕਟਰ 79 ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਦੋਂ ਉਹ ਇਕ ਮਹਿੰਗੀ ਕਾਰ ਚਲਾ ਰਿਹਾ ਸੀ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਮੁਲਜ਼ਮ ਰਵੀ ਰਾਜਗੜ੍ਹ ਤੋਂ ਪੁੱਛਗਿੱਛ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਨਾਲ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਵੱਲੋਂ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਰ ਮਦਦ ਮਿਲੇਗੀ।
ਜ਼ਿਕਰਯੋਗ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਪਰੈਲ 2022 ਵਿੱਚ ਦੋਰਾਹਾ ਪੁਲਿਸ ਸਟੇਸ਼ਨ ਵਿਖੇ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ