Monday, May 20, 2024

Crime-Justice

ਡਰੱਗ ਮਾਫੀਆ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ

PUNJAB NEWS EXPRESS | January 29, 2023 08:03 PM

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ