Thursday, April 25, 2024

Crime-Justice

ਔਰਤ ਵਲੋਂ ਦੋ ਨਾਬਾਲਿਗਾਂ 'ਤੇ ਸਮੂਹਿਕ ਬਲਾਤਕਾਰ ਦਾ ਦੋਸ਼

PUNJAB NEWS EXPRESS | September 16, 2020 11:41 AM

ਯਮੁਨਾਨਗਰ:ਯਮੁਨਾਨਗਰ 'ਚ ਇਕ ਵਿਆਹੁਤਾ ਔਰਤ ਨੇ 17-17 ਸਾਲਾਂ ਦੇ ਦੋ ਮੁੰਡਿਆਂ ਤੇ ਸਮੂਹਿਕ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਘਟਨਾ 12 ਸਤੰਬਰ ਦੀ ਹੈ | ਪੁਲਿਸ ਨੇ ਪਹਿਲਾਂ ਤਾਂ ਔਰਤ ਦੀ ਸ਼ਿਕਾਇਤ ਦਰਜ ਨਹੀਂ ਕੀਤੀ ਪਰ ਜਦੋਂ ਉਹ ਐਸਪੀ ਕੋਲ ਪਹੁੰਚੀ ਤਾਂ ਕੇਸ ਦਰਜ ਕਰਨਾ ਪਿਆ। ਹੁਣ ਦੋਸ਼ੀ ਫਰਾਰ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਔਰਤ ਦਾ ਕਹਿਣਾ ਹੈ ਕਿ ਉਸ ‘ਤੇ ਸਮਝੌਤਾ ਕਰਨ ਲਈ ਦਬਾਅ ਪਾ ਰਹੇ ਹੈ।

ਐਸਪੀ ਨੂੰ ਦਿੱਤੀ ਸ਼ਿਕਾਇਤ ਵਿਚ ਔਰਤ ਨੇ ਕਿਹਾ ਕਿ ਉਸ ਦਾ ਪਤੀ ਕੰਮ 'ਤੇ ਗਿਆ ਸੀ। ਉਹ ਘਰ ਵਿੱਚ ਇਕੱਲੀ ਸੀ। ਫਿਰ ਉਦੋਂ ਹੀ ਦੋ ਲੜਕੇ ਘਰ ਵਿੱਚ ਦਾਖਲ ਹੋਏ ਅਤੇ ਉਸਨੂੰ ਫੜ ਲਿਆ। ਜਦੋਂ ਉਹ ਭੱਜਣ ਲੱਗੀ ਤਾਂ ਇੱਕ ਨੇ ਉਸ ਨੂੰ ਸਟੋਰ ਵਿੱਚ ਬੰਦ ਕਰ ਦਿੱਤਾ ਅਤੇ ਉਸਦੇ ਸਿਰ ਨੂੰ ਕੰਧ ਵਿੱਚ ਮਾਰਿਆ। ਇਸ ਤੋਂ ਬਾਅਦ, ਸਟੋਰ ਵਿਚ ਪਹਿਲੇ ਵਿਅਕਤੀ ਨੇ ਉਸ ਨਾਲ ਬਲਾਤਕਾਰ ਕੀਤਾ | ਦੂਜੇ ਨੇ ਉਸਦਾ ਮੂੰਹ ਅਤੇ ਹੱਥ ਫੜ ਰੱਖੇ ਸੀ |

ਦੂਸਰੇ ਨੇ ਫਿਰ ਉਸ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਹ ਉਸਨੂੰ ਧਮਕੀ ਦੇ ਕੇ ਗਏ ਕਿ ਜੇ ਉਸਨੇ ਕਿਸੇ ਨੂੰ ਦੱਸਿਆ ਤਾਂ ਉਹ ਉਸਨੂੰ ਜਾਨੋਂ ਮਾਰ ਦੇਣਗੇ। ਉਸਨੇ ਆਪਣੇ ਪਤੀ ਨੂੰ ਇਸ ਮਾਮਲੇ ਬਾਰੇ ਫੋਨ ਤੇ ਦੱਸਿਆ। ਫਿਰ ਉਨ੍ਹਾਂ ਨੇ ਮਹਿਲਾ ਥਾਣਾ 'ਚ ਸ਼ਿਕਾਇਤ ਕੀਤੀ | ਉਥੇ ਪੁਲਿਸ ਉਨ੍ਹਾਂ ਤੇ ਸਮਝੌਤੇ ਦਾ ਦਬਾਅ ਬਣਾਉਣ ਲੱਗੀ , ਕੋਈ ਕਾਰਵਾਈ ਨਹੀਂ ਕੀਤੀ | ਫਿਰ ਇਸ ਤੋਂ ਬਾਅਦ ਉਹ ਐਸਪੀ ਕਮਲਦੀਪ ਗੋਇਲ ਸਾਹਮਣੇ ਪੇਸ਼ ਹੋਈ। ਉਨ੍ਹਾਂ ਨੂੰ ਸਾਰੀ ਕਹਾਣੀ ਦੱਸੀ। ਇਸ ਤੋਂ ਬਾਅਦ ਐਸਪੀ ਨੇ ਤੁਰੰਤ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਮਹਿਲਾ ਥਾਣਾ ਪੁਲਿਸ ਨੇ ਹੁਣ ਦੋਵਾਂ ਲੜਕਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ | ਦੋਸ਼ੀ ਫਰਾਰ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ