Friday, April 26, 2024

Crime-Justice

ਦੋਸਤ ਨਾਲ ਨਿਕਲਿਆ ਸੀ ਘੁੰਮਣ ਤੇ ਹਮੇਸ਼ਾ ਲਈ ਪਰਿਵਾਰ ਤੋਂ ਹੋਇਆ ਦੂਰ

PUNJAB NEWS EXPRESS | September 18, 2020 01:10 PM

ਚੰਡੀਗੜ੍ਹ:ਸ਼ਹਿਰ ਦੇ ਸੈਕਟਰ -38 ਵਿੱਚ ਬੁੱਧਵਾਰ ਦੇਰ ਰਾਤ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਦੇ ਕਾਰਣ ਹੋਈ ਹੈ | ਫਿਲਹਾਲ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਕਤਲ ਕਿਸਨੇ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 20 ਸਾਲਾ ਕਰਨ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਕਰਨ ਸੈਕਟਰ -38 ਵੈਸਟ ਡੱਡੂਮਾਜਰਾ ਕਲੋਨੀ ਵਿੱਚ ਰਹਿੰਦਾ ਸੀ। ਬੁੱਧਵਾਰ ਰਾਤ ਨੂੰ ਘਰ ਤੋਂ ਖਾਣਾ ਖਾਣ ਤੋਂ ਬਾਅਦ ਉਹ ਦੋਸਤ ਸੰਜੂ ਨਾਲ ਸਕੂਟੀ ਤੇ ਘੁੰਮਣ ਵਾਸਤੇ ਨਿਕਲਿਆ ਸੀ | ਜਦੋਂ ਉਹ ਮਲੋਆ ਦੇ ਕਮਿਊਨਟੀ ਸੈਂਟਰ ਪਹੁੰਚਿਆ ਤਾਂ ਰਸਤਾ ਰੋਕਣ ਤੋਂ ਬਾਅਦ ਇੱਕ ਮਾਮੂਲੀ ਝਗੜੇ ਦੌਰਾਨ ਨੌਜਵਾਨ ਨੂੰ ਤਿੰਨ ਤੋਂ ਚਾਰ ਮੁਲਜ਼ਮਾਂ ਨੇ ਕੁੱਟਿਆ। ਜਦੋਂ ਐਕਟਿਵਾ 'ਤੇ ਸਵਾਰ ਇਹ ਨੌਜਵਾਨ ਆਪਣੇ ਦੋਸਤ ਨਾਲ ਭੱਜਣ ਲੱਗਾ ਤਾਂ ਮੁਲਜ਼ਮ ਨੇ ਉਸ ਦੇ ਪਿਛਲੇ ਪਾਸੇ ਤੋਂ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਕਰਨ ਨੂੰ ਜ਼ਖਮੀ ਕਰ ਦਿੱਤਾ।

ਘਟਨਾ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਉਸਦੇ ਪਰਿਵਾਰਕ ਮੈਂਬਰ ਅਤੇ ਗੁਆਂਢੀ ਜੀਐਮਐਸਐਚ -16 ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚੇਰੀ ਵਿੱਚ ਰਖਵਾਇਆ ਗਿਆ ਅਤੇ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡਾਕਟਰਾਂ ਅਨੁਸਾਰ ਕਰਨ ਦੀ ਮੌਤ ਉਸਦੇ ਗਲੇ ਦੀ ਇੱਕ ਨੱਸ ਕੱਟਣ ਕਾਰਣ ਹੋਇਆ ਹੈ | ਪਰਿਵਾਰ ਦੀ ਸ਼ਿਕਾਇਤ ‘ਤੇ ਮਲੋਆ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ -302 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ