Friday, April 26, 2024

Crime-Justice

ਰੰਜ਼ਿਸ਼ ਨੂੰ ਲੈ ਕੇ ਪੰਚਾਇਤ ਮੈਂਬਰ ਨਾਲ ਕੁੱਟਮਾਰ

PUNJAB NEWS EXPRESS | October 08, 2020 04:20 PM
ਫਾਜ਼ਿਲਕਾ: ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਚ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਪੰਚਾਇਤ ਮੈਂਬਰ ਨਾਲ ਮਾਰਕੁਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਸਿਵਿਲ ਹਸਪਤਾਲ਼ ਫਾਜ਼ਿਲਕਾ ਚ ਜੇਰੇ ਇਲਾਜ ਪੀੜਤ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਨਿਵਾਸੀ ਪਿੰਡ ਪੱਕਾ ਚਿਸਤੀ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਫਾਜ਼ਿਲਕਾ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਚ ਉਨ੍ਹਾਂ ਦੇ ਪਿੰਡ ਦੇ ਨਜਦੀਕ ਗੁਰਜੀਤ ਸਿੰਘ, ਪਰਮਜੀਤ ਸਿੰਘ, ਕਸ਼ਮੀਰ ਸਿੰਘ ਤੇ ਕੁਝ ਹੋਰ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਉਸ ਨਾਲ ਮਾਰਕੁਟ ਕੀਤੀ। ਉਸਨੇ ਇਹ ਵੀ ਦਸਿਆ ਕਿ ਦੋਸ਼ੀਆਂ ਨੇ ਉਸ ਨਾਲ ਮਾਰਕੁਟ ਕਰਨ ਦੌਰਾਨ ਰਸੀ ਨਾਲ ਉਸਦਾ ਗਲਾ ਦਬਾ ਕੇ ਉਸਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਉਸੇ ਰਸਤੇ ਤੋਂ ਲੰਘ ਰਹੇ ਕੁਝ ਵਿਅਕਤੀਆਂ ਦੇ ਅਚਾਨਕ ਆ ਜਾਣ ਕਾਰਨ ਉਹ ਉੱਥੋਂ ਭੱਜ ਨਿਕਲੇ । ਉਸ ਨੇ ਇਹ ਵੀ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਨਜ਼ਦੀਕ ਗਰੇਫ ਮਹਿਕਮੇ ਦੇ ਅਧੀਨ ਚਲ ਰਹੇ ਕੰਮ ਦੌਰਾਨ ਮਹਿਕਮੇ ਚ ਕੰਮ ਕਰਦੇ ਮੋਹਨ ਲਾਲ ਨਾਮਕ ਕਰਮਚਾਰੀ ਨੇ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਤੋਂ ਉਨ੍ਹਾਂ ਦੀ ਤਨਖਾਹ ਦੇ ਪੈਸੇ ਵਸੂਲ ਕੀਤੇ ਸਨ। ਜਿਸ ਬਾਰੇ ਉਸ ਵੱਲੋਂ ਉਨ੍ਹਾਂ ਨਾਲ ਮਿਲਕੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਤੋਂ ਇਲਾਵਾ ਕਈ ਆਲਾ ਅਧਿਕਾਰੀਆਂ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਗਈਆਂ ਸਨ, ਜਿਸ ਦੀ ਰੰਜਿਸ਼ ਰੱਖਦਿਆਂ ਹੀ ਦੋਸ਼ੀਆਂ ਨੇ ਉਸਦੀ ਸ਼ੈਹ ਤੇ ਉਸ ਨਾਲ ਮਾਰਕੁਟ ਕੀਤੀ ਗਈ ਹੈ । ਪੀੜਤ ਪੰਚਾਇਤ ਮੈਂਬਰ ਨੇ ਉਸ ਨਾਲ ਮਾਰਕੁਟ ਕਰਨ ਵਾਲੇ ਦੋਸ਼ੀਆਂ ਤੇ ਬਣਦੀ ਕਨੂੰਨੀ ਕਰਕੇ ਉਸਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ । ਜਦੋਂ ਇਸ ਬਾਰੇ ਦੋਸ਼ੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ।
ਜਦੋਂ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੀੜਤ ਪੰਚਾਇਤ ਮੈਂਬਰ ਨਾਲ ਮਾਰਕੁਟ ਕਰਨ ਵਾਲੇ ਦੋਸ਼ੀਆਂ ਤੇ ਰਪਟ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਜਦੋਂ ਇਸ ਬਾਰੇ ਗ੍ਰਿਫ ਮਹਿਕਮੇ ਦੇ ਅਧਿਕਾਰੀ ਪੀਆਰ (ਓਸੀ) ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗ੍ਰਿਫ ਮਹਿਕਮੇ ਚ ਭ੍ਰਿਸ਼ਟਾਚਾਰ ਹੋਣ ਸਬੰਧੀ ਉਨ੍ਹਾਂ ਦੇ ਮਹਿਕਮੇ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ