Tuesday, March 19, 2024

Crime-Justice

ਦਿਸ਼ਾ ਮੌਤ ਕੇਸ 'ਚ ਪਟੀਸ਼ਨਕਰਤਾ ਨੂੰ ਬੰਬੇ ਹਾਈਕੋਰਟ ਜਾਣ ਦੀ ਸਲਾਹ

PUNJAB NEWS EXPRESS | October 08, 2020 04:22 PM

ਨਵੀਂ ਦਿੱਲੀ:ਦਿਸ਼ਾ ਸਲਿਆਨ ਮੌਤ ਕੇਸ ਦੀ ਪੜਤਾਲ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੇ ਨਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਤੇ ਬਹਿਸ ਕਰਨ ਵਾਲੇ ਵਕੀਲ ਸੁਣਵਾਈ ਦੌਰਾਨ ਪੇਸ਼ ਨਾ ਹੋ ਸਕੇ। ਚੀਫ਼ ਜਸਟਿਸ ਐਸਏ ਬੋਬੜੇ ਨੇ ਉਨ੍ਹਾਂ ਦੀ ਜਗ੍ਹਾ ਮੌਜੂਦ ਵਕੀਲ ਨੂੰ ਕਿਹਾ ਕਿ ਅਸੀਂ 12 ਅਕਤੂਬਰ ਨੂੰ ਸੁਣਵਾਈ ਕਰਾਂਗੇ, ਪਰ ਸਾਡੀ ਸਲਾਹ ਹੈ ਕਿ ਤੁਸੀਂ ਬੰਬੇ ਹਾਈ ਕੋਰਟ ਜਾਣ ਬਾਰੇ ਵਿਚਾਰ ਕਰੋ।

ਪਟੀਸ਼ਨ ਐਡਵੋਕੇਟ ਵਿਨੀਤ ਢਾਂਡਾ ਦੁਆਰਾ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਕੁਝ ਅਭਿਨੇਤਾ ਅਤੇ ਨੇਤਾ ਗੰਭੀਰ ਜ਼ੁਰਮ ਵਿਚ ਸ਼ਾਮਲ ਸਨ ਜੋ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਨਾਲ ਹੋਇਆ ਸੀ। ਦੀਸ਼ਾ ਨੇ ਸੁਸ਼ਾਂਤ ਨੂੰ ਇਸ ਬਾਰੇ ਦੱਸਿਆ। ਪਟੀਸ਼ਨ ਵਿਚ ਸੀਬੀਆਈ ਤੋਂ ਦੋਵਾਂ ਮੌਤਾਂ ਦੀ ਸਾਂਝੀ ਜਾਂਚ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਅਦਾਲਤ ਮੁੰਬਈ ਪੁਲਿਸ ਤੋਂ ਜਾਂਚ ਦੇ ਪੂਰੇ ਵੇਰਵੇ ਮੰਗੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਦਿਸ਼ਾ ਸਲਿਆਨ ਦੀ ਫਾਈਲ ਗੁੰਮ ਗਈ ਹੈ। ਦਿਸ਼ਾ ਦੀ 8 ਜੂਨ ਨੂੰ ਘਰ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਨਾਲ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਫਿਰ 14 ਜੂਨ ਨੂੰ ਸੁਸ਼ਾਂਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ 

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ