Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਦਿੱਲੀ ਮੁਕਾਬਲੇ ਦੌਰਾਨ ਗੋਲ਼ੀਬਾਰੀ ਤੋਂ ਬਾਅਦ 4 ਭਗੌੜੇ ਦਿੱਲੀ ਪੁਲਿਸ ਵੱਲੋਂ ਕਾਬੂ

PUNJAB NEWS EXPRESS | October 09, 2020 01:58 PM

ਨਵੀਂ ਦਿੱਲੀ:ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਉੱਤਰ ਪੱਛਮੀ ਦਿੱਲੀ ਦੇ ਰੋਹਿਣੀ 'ਚ ਮੁਕਾਬਲੇ ਤੋਂ ਬਾਅਦ 4 ਵਾਂਟੇਡ ਬਦਮਾਸ਼ਾਂ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਸੋਨੂੰ ਮਿਤਰਾਨ (23), ਅਮਿਤ (26), ਰੋਹਿਤ (23) ਅਤੇ ਰਵਿੰਦਰ ਯਾਦਵ (31) ਜ਼ਖਮੀ ਹੋ ਗਏ । ਉਨ੍ਹਾਂ ਦੱਸਿਆ ਕਿ ਉਹ ਕਾਲਾ ਝਤਰੀ ਲਾਰੇਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਸਨ । ਇਹ ਕਤਲ, ਕਤਲ ਦੀ ਕੋਸ਼ਿਸ਼, ਗੋਲ਼ੀਬਾਰੀ, ਜ਼ਬਰਨ ਵਸੂਲੀ ਅਤੇ ਲੁੱਟਖੋਹ ਦੇ ਕਈ ਮਾਮਲਿਆਂ 'ਚ ਵਾਂਟੇਡ ਸਨ ।
ਦਿੱਲੀ ਪੁਲਿਸ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਯਾਦਵ ਨੇ ਕਿਹਾ, ''ਸਾਡੇ ਦਲ ਨੂੰ ਸੂਚਨਾ ਮਿਲੀ ਸੀ ਕਿ ਦਿੱਲੀ ਅਤੇ ਐੱਨਸੀਆਰ ਖੇਤਰ 'ਚ ਕਤਲ, ਕਤਲ ਦੀ ਕੋਸ਼ਿਸ਼, ਗੋਲੀਬਾਰੀ, ਜ਼ਬਰਨ ਵਸੂਲੀ ਅਤੇ ਲੁੱਟਖੋਹ ਦੇ ਕਈ ਮਾਮਲਿਆਂ 'ਚ ਵਾਂਟੇਡ ਗਿਰੋਹ ਦੇ ਬਦਮਾਸ਼ ਆਪਣੇ ਮੁਕਾਬਲੇਬਾਜ਼ਾਂ ਨੂੰ ਖਤਮ ਕਰਨ ਲਈ ਹਰਿਆਣਾ ਤੋਂ ਰੋਹਿਣੀ ਆਉਣਗੇ ।'' ਉਨ੍ਹਾਂ ਨੇ ਦੱਸਿਆ ਕਿ ਤੜਕੇ ਕਰੀਬ ਸਾਢੇ 3 ਵਜੇ ਗਿਰੋਹ ਦੇ ਮੈਂਬਰ ਕੇਰਾ ਪਿੰਡ ਇਲਾਕੇ 'ਚ ਇਕ ਕਾਰ 'ਚ ਆਉਂਦੇ ਪਾਏ ਗਏ। ਉਨ੍ਹਾਂ ਨੂੰ ਰੁਕਣ ਦਾ ਸੰਕੇਤ ਦਿੱਤਾ ਗਿਆ ਪਰ ਉਨ੍ਹਾਂ ਨੇ ਬਚ ਕੇ ਦੌੜਨ ਦੀ ਕੋਸ਼ਿਸ਼ ਕੀਤੀ ।
ਹਾਲਾਂਕਿ ਪੁਲਿਸ ਫੋਰਸ ਰਸਤਾ ਰੋਕ ਕੇ ਉਨ੍ਹਾਂ ਨੂੰ ਰੋਕਣ 'ਚ ਸਫ਼ਲ ਰਹੀ । ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਹਥਿਆਰ ਕੱਢੇ ਅਤੇ ਪੁਲਿਸ ਦਲ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ । ਉਨ੍ਹਾਂ ਨੇ ਤਿੰਨ ਰਾਊਂਡ ਗੋਲੀਆਂ ਚਲਾਈਆਂ। ਹਾਲਾਂਕਿ ਗੋਲੀਬਾਰੀ 'ਚ ਕੋਈ ਪੁਲਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ । ਇੱਕ ਪੁਲਿਸ ਅਧਿਕਾਰੀ ਨੇ ਕਿਹਾ, ''ਬਦਮਾਸ਼ਾਂ ਨੇ ਕੁੱਲ 22 ਗੋਲੀਆਂ ਚਲਾਈਆਂ, ਜਦੋਂ ਕਿ ਪੁਲਸ ਦਲ ਨੇ 28 ਗੋਲੀਆਂ ਚਲਾਈਆਂ ।'' ਡੀਸੀਪੀ ਨੇ ਦੱਸਿਆ ਕਿ ਚਾਰੇ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਰੋਹਿਣੀ ਸਥਿਤ ਬੀ.ਐੱਸ.ਏ. ਹਸਪਤਾਲ ਲੈ ਗਈ। ਪੁਲਸ ਨੇ ਦੱਸਿਆ ਕਿ ਬਦਮਾਸ਼ਾਂ ਕੋਲੋਂ 50 ਕਾਰਤੂਸ ਨਾਲ ਚਾਰ ਪਿਸਤੌਲ, 10 ਕਾਰਤੂਸ ਨਾਲ 2 ਦੇਸੀ ਪਿਸਤੌਲ, ਤਿੰਨ ਉੱਚ ਗੁਣਵੱਤਾ ਵਾਲੀਆਂ ਬੁਲੇਟਪਰੂਫ ਜੈਕੇਟਾਂ ਅਤੇ ਉੱਚ ਗੁਣਵੱਤਾ ਵਾਲੇ ਬੁਲੇਟਪਰੂਫ ਹੈਲਮੈਟ ਮਿਲੇ । ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ