Thursday, April 25, 2024

Crime-Justice

ਗੱਡੀਆਂ ਓਵਰਟੈਕ ਕਰਨ ਨੂੰ ਲੈ ਕੇ ਭਿੜੇ ਦੋ ਗਰੁੱਪ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

PUNJAB NEWS EXPRESS | October 10, 2020 04:03 PM
ਚੰਡੀਗੜ੍ਹ:ਮੁਹਾਲੀ ਦੇ ਜ਼ੀਰਕਪੁਰ 'ਚ ਵੀਆਈਪੀ ਰੋਡ 'ਤੇ ਗੱਡੀਆਂ ਓਵਰਟੈਕ ਕਰਨ ਨੂੰ ਲੈ ਕੇ ਦੋ ਗਰੁੱਪ ਆਪਸ ਵਿੱਚ ਭਿੜ ਗਏ। ਇਸ ਦੌਰਾਨ ਇੱਕ ਗਰੁੱਪ ਵੱਲੋਂ ਦੂਜੇ ਗਰੁੱਪ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। 
ਮਿਲੀ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਨ ਮਗਰੋਂ ਦੋ ਗੱਡੀਆਂ 'ਤੇ ਵੀਆਈਪੀ ਰੋਡ 'ਤੇ ਆ ਰਹੇ ਸਨ। ਇਸ ਦੌਰਾਨ ਫੌਰਚੂਨਰ ਸਵਾਰਾਂ ਦੀ ਕਾਰ ਸਵਾਰ ਦੋ ਵਿਅਕਤੀਆਂ ਨਾਲ ਓਵਰਟੇਕ ਕਰਨ ਨੂੰ ਲੈ ਕੇ ਤਕਰਾਰ ਹੋ ਗਈ। ਝਗੜਾ ਐਨਾ ਵਧ ਗਿਆ ਕਿ ਫੌਰਚੂਨਰ ਸਵਾਰ ਨੌਜਵਾਨਾਂ ਨੇ ਪਿਸਤੌਲ ਨਾਲ ਕਾਰ ਸਵਾਰ ਨੌਜਵਾਨਾਂ 'ਤੇ ਫਾਇਰ ਕਰ ਦਿੱਤੇ। ਦੋ ਗੋਲੀਆਂ ਲੱਗਣ ਕਾਰਨ ਅਨਿਲ ਕੁਮਾਰ ਜ਼ਖਮੀਂ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਲਿਜਾਇਆ ਜਿੱਥੇ ਉਸਦੀ ਮੌਤ ਹੋ ਗਈ। 
ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ 35 ਸਾਲਾ ਦਾ ਅਨਿਲ ਕੁਮਾਰ ਹਾਲ ਵਾਸੀ ਦਾਊਂ ਸਾਹਿਬ, ਖਰੜ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਇਕ ਦਸ ਮਹੀਨੇ ਦਾ ਲੜਕਾ ਛੱਡ ਗਿਆ ਹੈ। ਉਹ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ। 

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ