Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਵਲੋਂ ਤਿੰਨ ਪੁਲਿਸ ਮੁਲਾਜਮਾਂ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ ; 2 ਮੁਲਾਜਮਾਂ ਨੂੰ ਕੀਤਾ 10,000 ਦੀ ਰਿਸ਼ਵਤ ਲੈਂਦਿਆਂ ਕਾਬੂ

PUNJAB NEWS EXPRESS | February 04, 2021 12:05 PM

ਚੰਡੀਗੜ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਅਤੇ ਇਕ ਸੀਨੀਅਰ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਚੌਕੀ ਫੇਜ -8, ਮੁਹਾਲੀ ਵਿਖੇ ਤਾਇਨਾਤ ਕਿ੍ਰਸ਼ਨ ਕੁਮਾਰ, ਏ.ਐਸ.ਆਈ. (ਨੰਬਰ 1005/ ਮੁਹਾਲੀ) ਅਤੇ ਸੀਨੀਅਰ ਕਾਂਸਟੇਬਲ ਅਜੇ ਗਿੱਲ (ਨੰਬਰ 982/ ਮੁਹਾਲੀ) ਨੂੰ ਵਿਜੀਲੈਂਸ ਟੀਮ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ। ਇਹ ਗਿ੍ਰਫਤਾਰੀ ਸ਼ਿਕਾਇਤਕਰਤਾ ਕਰਨ ਸਿੰਘ ਵਾਸੀ ਪਿੰਡ ਨਾਹਲਾਂ, ਜਿਲਾ ਕਾਂਗੜਾ , ਹਿਮਾਚਲ ਪ੍ਰਦੇਸ, ਜੋ ਕਿ ਮੌਜੂਦਾ ਸਮੇਂ ਮੁਹਾਲੀ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦਾ ਲੈਪਟਾਪ, ਪਿ੍ਰੰਟਰ ਅਤੇ ਹੋਰ ਕੀਮਤੀ ਚੀਜਾਂ ਵਾਪਸ ਕਰਨ ਬਦਲੇ ਵਿੱਚ 25, 000 ਰੁਪਏ ਦੀ ਰਿਸ਼ਵਤ ਰੁਪਏ ਦੀ ਮੰਗ ਕਰ ਰਹੇ ਸਨ।ਇਹ ਚੀਜ਼ਾਂ ਉਹ ਇੰਡਸਟ੍ਰੀਅਲ ਏਰੀਆ, ਫੇਜ 8 ਮੋਹਾਲੀ ਵਿਖੇ ਸਥਿਤ ਉਸਦੀ ਸਾਈਰਾਮ ਲੋਨ ਫਰਮ ਤੋਂ ਚੁੱਕ ਕੇ ਲੈ ਗਏ ਸਨ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਜਦੋਂ ਉਹ ਪੁਲਿਸ ਚੌਕੀ ਪਹੁੰਚਿਆ ਤਾਂ ਅਜੈ ਗਿੱਲ ਨੇ ਕਿਹਾ, “ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਚੀਜਾਂ ਵਾਪਸ ਕੀਤੀਆਂ ਜਾਣ ਤਾਂ ਤੁਹਾਨੂੰ 20, 000 ਦੀ ਰਿਸ਼ਵਤ ਦੇਣੀ ਪਵੇਗੀ।” ਉਸ ਸਮੇਂ ਸ਼ਿਕਾਇਤਕਰਤਾ ਨੇ ਉਨਾਂ ਨੂੰ ਆਪਣੇ ਦੋਸਤ ਤੋਂ ਉਧਾਰ ਲੈ ਕੇ 8, 000 ਰੁਪਏ ਦੀ ਰਿਸ਼ਵਤ ਦਿੱਤੀ ਸੀ।
ਇਸ ਉਪਰੰਤ ਕੁਝ ਦਿਨਾਂ ਬਾਅਦ ਸੀਨੀਅਰ ਸਿਪਾਹੀ ਅਜੇ ਗਿੱਲ ਇਕ ਹੋਰ ਕਰਮਚਾਰੀ ਨਾਲ ਦੁਬਾਰਾ ਉਸਦੇ ਦਫਤਰ ਆਇਆ ਅਤੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਦੀ ਧਮਕੀ ਦਿੱਤੀ। ਸੀਨੀਅਰ ਸਿਪਾਹੀ ਗਿੱਲ ਨੇ ਉਸਨੂੰ ਰਿਸ਼ਵਤ ਦੇਣ ਲਈ ਪੁਲਿਸ ਚੌਕੀ ਵਿਖੇ ਕਿ੍ਰਸ਼ਨ ਕੁਮਾਰ, ਏ.ਐਸ.ਆਈ. ਅਤੇ ਇੱਕ ਹੋਰ ਏ.ਐਸ.ਆਈ. ਅੱਗੇ ਪੇਸ਼ ਕੀਤਾ।
ਦੋਵਾਂ ਏ.ਐਸ.ਆਈਆਂ ਨੇ ਉਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ 25, 000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਇਸ ਡਰ ਕਾਰਨ ਉਸਨੇ ਮੌਕੇ ‘ਤੇ ਹੀ ਉਨਾਂ ਨੂੰ 15, 000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸਤ ਦੇ ਦਿੱਤੀ।
ਸ਼ਿਕਾਇਤਕਰਤਾ ਵਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਦੋਸੀ ਏਐਸਆਈ ਕਿ੍ਰਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸਿਕਾਇਤਕਰਤਾ ਤੋਂ ਰਿਸ਼ਵਤ ਦੇ ਬਾਕੀ ਬਚਦੇ 10, 000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਉਨਾਂ ਦੱਸਿਆ ਕਿ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ੀ ਕਿ੍ਰਸ਼ਨ ਕੁਮਾਰ, ਅਜੈ ਗਿੱਲ ਅਤੇ ਇੱਕ ਹੋਰ ਏਐਸਆਈ ਵਿਰੁੱਧ ਵਿਜੀਲੈਂਸ ਦੇ ਫਲਾਇੰਗ ਸਕੁਐਡ ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ