Friday, April 26, 2024

Crime-Justice

ਔਰਤ ਦੇ ਕਤਲ ਦਾ ਦੋਸ਼ੀ ਮਹਿਜ ਕੁੱਝ ਹੀ ਘੰਟਿਆ ਵਿੱਚ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ’’

Punjabnewsexpress | November 26, 2021 07:58 AM

ਨਵਾਂਸ਼ਹਿਰ/ਬੰਗਾ:ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਥਾਣਾ ਸਦਰ ਬੰਗਾ ਅਧੀਨ ਆਉਂਦੇ ਪਿੰਡ ਮਜਾਰਾ ਨੌ ਅਬਾਦ ਵਿਖੇ ਔਰਤ ਦਾ ਕਤਲ ਕਰਕੇ ਭੱਜੇ ਦੋਸ਼ੀ ਨੂੰ ਮਹਿਜ ਕੁੱਝ ਹੀ ਘੰਟਿਆ ਵਿੱਚ ਗ੍ਰਿਫਤਾਰ ਕਰਕੇ ਕਤਲ ਕੇਸ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ੍ਰੀਮਤੀ ਕੰਵਰਦੀਪ ਕੌਰ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਅੱਜ ਮਿਤੀ 25-11-2021 ਨੂੰ ਮੋਹਣ ਲਾਲ ਵਾਸੀ ਮੂਸਾਪੁਰ ਨੇ ਥਾਣਾ ਸਦਰ ਬੰਗਾ ਪੁਲਿਸ ਨੂੰ ਸੂਚਨਾਂ ਦਿੱਤੀ ਕਿ ਉਸਦਾ ਭਰਾ ਸੋਹਣ ਲਾਲ ਜੋ ਪਿਛਲੇ 10 ਸਾਲਾਂ ਤੋਂ ਵਿਦੇਸ਼ ਇਟਲੀ ਗਿਆ ਹੋਇਆ, ਜਿਸਦੀ ਘਰਵਾਲੀ ਜਸਵੀਰ ਕੌਰ ਮੂਸਾਪੁਰ ਵਿਖੇ ਹੀ ਰਹਿੰਦੀ ਹੈ, ਜਿਸਦੇ ਇੱਕ ਲੜਕੀ ਅਮ੍ਰਿਤਪਾਲ ਕੌਰ ਉਮਰ ਕਰੀਬ 10 ਸਾਲ ਹੈ, ਜੋ ਸਤਲੁਜ ਪਬਲਿਕ ਸਕੂਲ, ਬੰਗਾ ਵਿਖੇ ਤੀਸਰੀ ਕਲਾਸ ਵਿੱਚ ਪੜ੍ਹਦੀ ਹੈ। ਉਸਦੀ ਭਰਜਾਈ ਜਸਵੀਰ ਕੌਰ ਪਿੰਡ ਮਜਾਰਾ ਨੌ ਅਬਾਦ ਵਿਖੇ ਇੱਕ ਪਲਾਟ ਲੈ ਕੇ ਕੋਠੀ ਬਣਾ ਰਹੀ ਸੀ, ਜੋ ਉਸਾਰੀ ਅਧੀਨ ਹੈ। ਮਿਤੀ 24-11-2021 ਨੂੰ ਰੋਜਾਨਾ ਦੀ ਤਰ੍ਹਾਂ ਉਸਦੀ ਭਰਜਾਈ ਆਪਣੀ ਲੜਕੀ ਅਮ੍ਰਿਤਪਾਲ ਕੌਰ ਨੂੰ ਸਵੇਰੇ 07 ਵਜੇ ਸਤਲੁਜ ਪਬਲਿਕ ਸਕੂਲ, ਬੰਗਾ ਵਿਖੇ ਸਕੂਟਰੀ ਤੇ ਛੱਡਣ ਗਈ ਸੀ, ਜੋ ਵਾਪਸ ਨਹੀਂ ਆਈ ਤੇ ਜਿਸਦਾ ਵੀ ਫੋਨ ਬੰਦ ਆ ਰਿਹਾ ਸੀ ਅਤੇ ਫਿਰ ਉਸਨੇ ਆਪਣੀ ਭਰਜਾਈ ਦੀ ਕੋਠੀ ਵਿੱਚ ਲੇਬਰ ਦਾ ਕੰਮ ਕਰਦੇ ਵਿਕਾਸ ਸਿੰਘ ਵਾਸੀ ਯੂ.ਪੀ. ਨੂੰ ਫੋਨ ਕੀਤਾ, ਜਿਸਦਾ ਫੋਨ ਬੰਦ ਆ ਰਿਹਾ ਸੀ। ਉਸਨੇ ਆਪਣੀ ਭਰਜਾਈ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਅੱਜ ਉਸਨੂੰ ਪਤਾ ਲੱਗਾ ਕਿ ਉਸਦੀ ਭਰਜਾਈ ਜਸਵੀਰ ਕੌਰ ਦੀ ਲਾਸ਼ ਮਜਾਰਾ ਨੌ ਅਬਾਦ ਦੇ ਬੇਅਬਾਦ ਖੂਹ ਵਿੱਚ ਪਈ ਹੈ। ਉਸਨੂੰ ਪੱਕਾ ਯਕੀਨ ਹੈ ਕਿ ਵਿਕਾਸ ਸਿੰਘ ਨੇ ਉਸਦੀ ਭਰਜਾਈ ਜਸਵੀਰ ਕੌਰ ਨੂੰ ਪੈਸਿਆ ਦੇ ਲੈਣ-ਦੇਣ ਕਰਕੇ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਯਤ ਨਾਲ ਖੂਹ ਵਿੱਚ ਸੁੱਟ ਦਿੱਤਾ। ਇਸ ਸਬੰਧੀ ਮੁਕੱਦਮਾ ਨੰਬਰ 125 ਮਿਤੀ 25-11-2021 ਅਧ 302, 201 ਭ:ਦ: ਥਾਣਾ ਸਦਰ ਬੰਗਾ ਵਿਖੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਮੁਕੱਦਮੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ, ਬੰਗਾ ਅਤੇ ਮੁੱਖ ਅਫਸਰ ਥਾਣਾ ਸਦਰ ਬੰਗਾ ਤੇ ਅਧਾਰਿਤ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ, ਜਿਸਦੇ ਸਾਰਥਿਕ ਨਤੀਜੇ ਵਜੋਂ ਐਸ.ਆਈ ਰਾਜੀਵ ਕੁਮਾਰ ਮੁੱਖ ਅਫਸਰ ਥਾਣਾ ਸਦਰ ਬੰਗਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਵਿਕਾਸ ਸਿੰਘ ਪੁੱਤਰ ਜੰਗ ਬਹਾਦਰ ਵਾਸੀ ਪਿੰਡ ਬਹੇੜਾ (ਯੂ.ਪੀ) ਨੂੰ ਕੁੱਝ ਹੀ ਘੰਟਿਆਂ ਵਿੱਚ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ