Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਪਟਿਆਲਾ ਪੁਲਿਸ ਵੱਲੋਂ ਚੋਰੀਆਂ ਕਰਨ ਵਾਲੇ 02 ਵਿਅਕਤੀ ਗ੍ਰਿਫ਼ਤਾਰ

Punjabnewsexpress | December 02, 2021 07:58 PM

ਪਟਿਆਲਾ:ਸ਼੍ਰੀ ਹਰਪਾਲ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ ਨੇ ਅੱਜ ਮਿਤੀ 02-12-2021 ਨੂੰ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 26-11-2021 ਦੀ ਦਰਮਿਆਨੀ ਰਾਤ ਨੂੰ ਥਾਣਾ ਜੁਲਕਾਂ ਦੇ ਏਰੀਆ ਵਿੱਚ ਦੋ ਦੁਕਾਨਾਂ ਦੇ ਸ਼ਟਰ ਪੁੱਟ ਕੇ ਦੋ ਮੋਟਰ ਸਾਈਕਲ ਸਵਾਰ ਨਾ-ਮਾਲੂਮ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।ਜਿਸ ਵਿੱਚ ਉਹਨਾਂ ਵੱਲੋਂ ਦੁਕਾਨਾਂ ਦੇ ਸ਼ਟਰ ਪੁੱਟ ਕੇ ਚਾਂਦੀ ਦੇ ਗਹਿਣੇ, ਐਲ.ਸੀ.ਡੀਜ. ਅਤੇ ਮੋਬਾਇਲ ਫ਼ੋਨ ਚੋਰੀ ਕੀਤੇ ਗਏ ਸਨ।ਜਿਸ ਪਰ ਥਾਣਾ ਜੁਲਕਾਂ ਦੀ ਪੁਲਿਸ ਵੱਲੋਂ ਮੁਕੱਦਮਾ ਨੰਬਰ 195 ਮਿਤੀ 26-11-2021 ਅ/ਧ 457, 380 ਆਈ.ਪੀ.ਸੀ. ਥਾਣਾ ਜੁਲਕਾਂ ਦਰਜ ਕੀਤਾ ਗਿਆ ਸੀ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ. ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਅਗਵਾਈ ਹੇਠ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਮੁੱਖ ਅਫ਼ਸਰ ਥਾਣਾ ਜੁਲਕਾਂ ਵੱਲੋਂ ਸਮੇਤ ਪੁਲਿਸ ਪਾਰਟੀ ਮਿਤੀ 26-11-2021 ਨੂੰ ਅੱਡਾ ਦੇਵੀਗੜ੍ਹ ਵਿੱਚ ਦੋ ਦੁਕਾਨਾਂ ਦੇ ਸ਼ਟਰ ਪੁੱਟ ਕੇ ਚਾਂਦੀ ਦੇ ਗਹਿਣੇ, ਐਲ.ਸੀ.ਡੀਜ. ਅਤੇ ਮੋਬਾਇਲ ਫ਼ੋਨ ਚੋਰੀ ਕਰਨ ਵਾਲੇ ਨਾ-ਮਾਲੂਮ ਮੋਟਰਸਾਈਕਲ ਸਵਾਰਾਂ ਜਿੰਨਾ ਵਿੱਚ 1) ਸਿਮਰਨਜੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਮਕਾਨ ਨੰਬਰ 43-ਈ, ਗਲੀ ਨੰਬਰ 02 ਰਣਜੀਤ ਨਗਰ ਥਾਣਾ ਤ੍ਰਿਪੜੀ ਪਟਿਆਲਾ 2) ਕਰਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਪੱਲਾ ਅਲੂਣਾ ਥਾਣਾ ਪਾਇਲ ਜ਼ਿਲ੍ਹਾ ਲੁਧਿਆਣਾ ਹਾਲ ਕਿਰਾਏਦਾਰ ਰਣਜੀਤ ਨਗਰ ਪਟਿਆਲਾ ਨੂੰ ਮਿਤੀ 01-12-2021 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਚੋਰੀ ਕੀਤੇ 40 ਮੋਬਾਇਲ ਫ਼ੋਨ ਅਤੇ ਐਲ.ਸੀ.ਡੀ ਬਰਾਮਦ ਕੀਤੀ ਗਈ ਹੈ।ਦੋਸ਼ੀ ਸਿਮਰਨਜੀਤ ਸਿੰਘ ਖਿਲਾਫ ਪਹਿਲਾਂ ਵੀ ਚੋਰੀ ਦੇ ਮੁਕੱਦਮੇ ਦਰਜ ਹਨ, ਜੋ ਕਿ ਥਾਣਾ ਅਨਾਜ ਮੰਡੀ ਪਟਿਆਲਾ ਵਿਖੇ ਦਰਜ ਮੁਕੱਦਮਾ ਨੰਬਰ 154/2021 ਵਿੱਚ ਜ਼ਮਾਨਤ ਪਰ ਬਾਹਰ ਆਇਆ ਹੋਇਆ ਹੈ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿੰਨਾ ਪਾਸੋਂ ਹੋਰ ਵੀ ਇੰਕਸ਼ਾਫ਼ ਹੋਣ ਦੀ ਸੰਭਾਵਨਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ